ਪੰਜਾਬ ਵਿਧਾਨ ਸਭਾ ਚੋਣਾਂ -2022: ਪਹਿਲੇ ਦਿਨ 12 ਨਾਮਜ਼ਦਗੀਆਂ ਹੋਈਆਂ ਦਾਖਲ 

147
Share

ਚੰਡੀਗੜ, 25 ਜਨਵਰੀ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ. ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਕੋਰ ਸਾਫਟਵੇਅਰ ’ਤੇ ਉਪਲਬਧ ਅੰਕੜਿਆਂ ਅਨੁਸਾਰ ਪਹਿਲੇ ਦਿਨ ਸ਼ਾਮ 6 ਵਜੇ ਤੱਕ ਸੂਬੇ ਵਿੱਚ ਸਿਰਫ਼ 12 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ।


Share