‘ਆਪ’ ਵੱਲੋਂ ਐਲਾਨੇ ਉਮੀਦਾਵਰਾਂ ਦੀ ਗਿਣਤੀ ਹੋਈ 109
ਭਗਵੰਤ ਮਾਨ ਅਤੇ ਜਰਨੈਲ ਸਿੰਘ ਦੀ ਜਾਰੀ ਕੀਤੀ ਨੌਵੀਂ ਸੂਚੀ
ਚੰਡੀਗੜ, 9 ਜਨਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ 5 ਹੋਰ ਉਮੀਦਵਾਰਾਂ ਦੀ ਨੌਵੀਂ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਨਾਲ ‘ਆਪ’ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 109 ਹੋ ਗਈ ਹੈ।
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਸੂਬਾ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ, ਜਦੋਂ ਕਿ ਬਠਿੰਡਾ (ਦਿਹਾਤੀ) ਤੋਂ ਅਮਿਤ ਰਤਨ ਕੋਟਫੱਤਾ, ਜਲੰਧਰ ਉਤਰੀ ਤੋਂ ਦਿਨੇਸ਼ ਢਾਲ, ਸਮਰਾਲਾ ਤੋਂ ਜਗਤਾਰ ਸਿੰਘ ਅਤੇ ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ।