ਪੰਜਾਬ ਵਿਧਾਨ ਸਭਾ ਦੇ ਇਕ ਦਿਨਾਂ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ

611
Share

ਚੰਡੀਗੜ੍ਹ, 21 ਅਗਸਤ (ਪੰਜਾਬ ਮੇਲ)- 28 ਅਗਸਤ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਕ ਦਿਨਾਂ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੋਰੋਨਾ ਟੈਸਟ ਵਿਧਾਨ ਸਭਾ ਵਿਚ ਦਾਖਲ ਹੋਣ ਵਾਲੇ ਸਮੂਹ ਆਗੂਆਂ ਅਤੇ ਹੋਰਾਂ ਲਈ ਲਾਜ਼ਮੀ ਹੋਵੇਗਾ। ਇਸ ਸੰਬੰਧੀ ਮਾਨਯੋਗ ਸਪੀਕਰ ਵਲੋਂ ਕਿਹਾ ਗਿਆ ਹੈ ਕਿ ਇਸ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੀ ਇਮਾਰਤ ਵਿਚ ਦਾਖਲ ਹੋਣ ਲਈ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਅਤੇ ਹੋਰਾਂ ਕੋਲ 25.8.2020 ਤੋਂ 27.8.2020 ਤੱਕ ਦੀ ਕੋਰੋਨਾ ਰਿਪੋਰਟ ਹੋਣੀ ਲਾਜ਼ਮੀ ਹੋਵੇਗੀ। ਜੇਕਰ ਕਿਸੇ ਕੋਲ ਕੋਰੋਨਾ ਰਿਪੋਰਟ ਨਹੀਂ ਹੋਵੇਗਾ ਤਾਂ ਉਸ ਨੂੰ ਪੰਜਾਬ ਵਿਧਾਨ ਸਭਾ ਦੀ ਇਮਾਰਤ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਸੰਬੰਧੀ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਬਕਾਇਦਾ ਸਿਹਤ ਵਿਭਾਗ ਸੂਬੇ ਦੇ ਸੰਬੰਧਤ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਮ ਕਰਕੇ ਪੰਜਾਬ ਵਿਧਾਨ ਸਭਾ ਦੇ ਸਮੂਹ ਮੈਂਬਰਾਂ ਸਾਹਿਬਾਨ, ਜਿਥੇ ਵੀ ਉਹ ਮਿਤੀ 25 ਤੋਂ 27 ਅਗਸਤ ਤਕ ਉਪਲਬਧ ਹੋਣ ਦਾ ਕੋਰੋਨਾ ਟੈਸਟ ਕਰਵਾਉਣ ਅਤੇ ਇਸ ਸੰਬੰਧੀ ਰਿਪੋਰਟ ਉਪਲੱਬਧ ਕਰਵਾਉਣ ਲਈ ਵਿਭਾਗ ਵਲੋਂ ਯੋਗ ਪ੍ਰਬੰਧ ਕੀਤੇ ਜਾਣ।


Share