ਚੰਡੀਗੜ੍ਹ, 28 ਅਗਸਤ (ਪੰਜਾਬ ਮੇਲ)- ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 29 ਅਗਸਤ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ।
ਇਹ ਮੀਟਿੰਗ ਵੀਰਵਾਰ ਸਵੇਰੇ 11 ਵਜੇ ਪੰਜਾਬ ਸਕੱਤਰੇਤ ‘ਚ ਹੋਵੇਗੀ, ਜਿਸ ‘ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ ਤੇ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ 4 ਸਤੰਬਰ ਤੱਕ ਚੱਲੇਗਾ।