#PUNJAB

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਚੰਡੀਗੜ੍ਹ, 20 ਜੂਨ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਨੇ ਚਾਰ ਮਹੱਤਵਪੂਰਨ ਬਿੱਲ ਜਿੰਨ੍ਹਾਂ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ 2023 ਸ਼ਾਮਿਲ ਹਨ, ਸੈਸ਼ਨ ਵਿੱਚ ਪਾਸ ਕੀਤੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿੱਚ ਦੋ ਅਹਿਮ ਬਿੱਲ ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਅਤੇ ਪੰਜਾਬ ਪੁਲੀਸ (ਸੋਧ) ਬਿੱਲ, 2023 ਪੇਸ਼ ਕੀਤੇ ਜਿਨ੍ਹਾਂ ਨੂੰ ਪਾਸ ਕੀਤਾ ਗਿਆ।
ਇਸੇ ਤਰ੍ਹਾਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤੇ ਦੋ ਬਿੱਲ ਪੰਜਾਬ ਐਫੀਲੀਏਟਿਡ ਕਾਲਜ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਪਾਸ ਕੀਤੇ ਗਏ।

Leave a comment