25.9 C
Sacramento
Wednesday, October 4, 2023
spot_img

ਪੰਜਾਬ ਵਿੱਚ ਕਈ ਥਾਈਂ ਮੀਂਹ ਅਤੇ ਗੜਿਆਂ ਨਾਲ ਤਾਪਮਾਨ ਡਿੱਗਿਆ

ਚੰਡੀਗੜ੍ਹ, 30 ਮਈ (ਪੰਜਾਬ ਮੇਲ)- ਪੰਜਾਬ ਵਿੱਚ ਅੱਜ ਬਾਅਦ ਦੁਪਹਿਰ ਹਨੇਰੀ ਤੋਂ ਬਾਅਦ ਪਏ ਮੀਂਹ ਤੇ ਗੜਿਆਂ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ। ਇਸੇ ਦੌਰਾਨ ਮੁਹਾਲੀ ਦੇ ਨਵਾਂ ਗਾਉਂ ਨੇੜੇ ਅਤੇ ਫਤਿਹਗੜ੍ਹ ਸਾਹਿਬ ਦੇ ਕੁਝ ਇਲਾਕਿਆਂ ਵਿੱਚ ਗੜੇ ਪਏ ਹਨ। ਮੀਂਹ ਕਾਰਨ ਕਈ ਸ਼ਹਿਰਾਂ ਦੀਆਂ ਸੜਕਾਂ ਜਲਥਲ ਹੋ ਗਈਆਂ ਜਿਸ ਕਾਰਨ ਵਾਹਨ ਚਾਲਕਾਂ ਤੇ ਹੋਰ ਰਾਹਗੀਰਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਕਈ ਥਾਵਾਂ ’ਤੇ ਨੀਵੇਂ ਇਲਾਕਿਆਂ ’ਚ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ। ਮੌਸਮ ਵਿਭਾਗ ਨੇ ਪੰਜਾਬ ’ਚ 30, 31 ਮਈ ਤੇ ਪਹਿਲੀ ਜੂਨ ਤੱਕ ਕੁਝ ਥਾਵਾਂ ’ਤੇ ਹਲਕਾ ਮੀਂਹ ਤੇ 30-40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ 27.9 ਐੱਮਐੱਮ ਮੀਂਹ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ’ਚ 16.5 ਐੱਮਐੱਮ, ਫਿਰੋਜ਼ਪੁਰ ’ਚ 11 ਐੱਮਐੱਮ, ਮੁਹਾਲੀ ’ਚ ਇਕ ਐੱਮਐੱਮ ਮੀਂਹ ਦਰਜ ਕੀਤਾ ਹੈ। ਇਸ ਤੋਂ ਇਲਾਵਾ ਪਟਿਆਲਾ, ਲੁਧਿਆਣਾ, ਜਲੰਧਰ, ਪਠਾਨਕੋਟ ਸਣੇ ਹੋਰਨਾਂ ਇਲਾਕਿਆਂ ਵਿੱਚ ਵੀ ਮੀਂਹ ਪਿਆ ਹੈ। ਉਧਰ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਪੈ ਰਿਹਾ ਮੀਂਹ ਕਪਾਹ ਦੀ ਫਸਲ ਲਈ ਨੁਕਸਾਨਦਾਇਕ ਸਿੱਧ ਹੋਵੇਗਾ। ਇਸ ਸਮੇਂ ਮੀਂਹ ਪੈਣ ਕਰਕੇ ਨਰਮਾ ਕਰੰਡ ਹੋ ਜਾਵੇਗਾ। ਇਸ ਤੋਂ ਇਲਾਵਾ ਝੋਨੇ ਦੀ ਖੇਤੀ ਕਰਨ ਵਾਲਿਆਂ ਲਈ ਇਹ ਮੀਂਹ ਲਾਹੇਵੰਦ ਸਾਬਤ ਹੋਵੇਗਾ। ਦੂਜੇ ਪਾਸੇ ਇਹ ਮੀਂਹ ਪਾਵਰਕੌਮ ਲਈ ਵੀ ਵਰਦਾਨ ਸਾਬਤ ਹੋਇਆ ਹੈ ਅਤੇ ਗਰਮੀ ਘਟਣ ਕਾਰਨ ਬਿਜਲੀ ਦੀ ਮੰਗ ਵੀ ਘੱਟ ਗਈ ਹੈ, ਜਿਸ ਕਰਕੇ ਪਾਵਰਕੌਮ ਵੀ ਸੁੱਖ ਦੀ ਸਾਹ ਲੈ ਰਿਹਾ ਹੈ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles