ਪੰਜਾਬ ਵਿੱਚ ਤਿੰਨ ਐਸ.ਐਸ.ਪੀਜ਼ ਦੇ ਤਬਾਦਲੇ

107
Share

ਚੰਡੀਗੜ੍ਹ, 22 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਪੁਲਿਸ ਅਧਿਕਾਰੀਆਂ ਦੀਆਂ ਤੈਨਾਤੀਆਂ ਵਿੱਚ ਅੱਜ ਮਾਮੂਲੀ ਫੇਰਬਦਲ ਕਰਦਿਆਂ ਸੂਬੇ ਵਿੱਚ ਤਿੰਨ ਨਵੇਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨਿਯੁਕਤ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਅਰੁਣ ਸੈਣੀ ਨੂੰ ਐਸਐਸਪੀ ਪਠਾਨਕੋਟ, ਸ੍ਰੀ ਸਵਰਨਦੀਪ ਸਿੰਘ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ ਅਤੇ ਸ੍ਰੀ ਰਾਜ ਬਚਨ ਸਿੰਘ ਸੰਧੂ ਨੂੰ ਐਸਐਸਪੀ ਕਪੂਰਥਲਾ ਨਿਯੁਕਤ ਕੀਤਾ ਗਿਆ ਹੈ।


Share