ਪੰਜਾਬ ਵਿੱਚ ਪਰਾਲੀ ਸਾੜਨ ਦੇ ਕੇਸਾਂ ਵਿੱਚ 280%  ਵਾਧਾ

546
Share

ਚੰਡੀਗੜ੍ਹ, 17 ਅਕਤੂਬਰ (ਪੰਜਾਬ ਮੇਲ)- ਇੱਕ ਪਾਸੇ ਖੇਤੀ ਕਾਨੂੰਨਾਂ ਕਰਕੇ ਕਿਸਾਨਾਂ ਚ ਕੇਂਦਰ ਸਰਕਾਰ ਖਿਲਾਫ ਗੁੱਸਾ ਭਰਿਆ ਹੋਇਆ ਹੈ। ਉਧਰ ਦੂਜੇ ਪਾਸੇ ਸੂਬਾ ਸਰਕਾਰ ਵਲੋਂ ਕੀਤੇ ਝੂਠੇ ਵਾਅਦੇ ਕਿਸਾਨਾਂ ਦੇ ਗੁੱਸੇ ਨੂੰ ਹੋਰ ਵਧਾ ਰਹੇ ਹਨ। ਹਰ ਸਾਲ ਕਿਸਾਨਾਂ ਵਲੋਂ ਆਪਣੇ ਖੇਤਾਂ ਚ ਅੱਗ ਲਾਈ ਜਾਂਦੀ ਹੈ। ਜਿਸ ਕਰਕੇ ਪ੍ਰਦੂਸ਼ਨ ਚ ਵਾਧਾ ਹੁੰਦਾ ਹੈ। ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਅਜਿਹਾ ਕਰਨ ਨੂੰ ਮਜਬੂਰ ਹਨ।
ਇਸ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵਲੋਂ ਐਲਾਨ ਕੀਤਾ ਗਿਆ ਬੋਨਸ ਉਨ੍ਹਾਂ ਨੂੰ ਨਹੀਂ ਮਿਲਦਾ ਤੇ ਸਰਕਾਰ ਵਲੋਂ ਪਰਾਲੀ ਦੀ ਸਮਸਿਆ ਦਾ ਕੋਈ ਪ੍ਰਬੰਧ ਨਹੀਂ ਕੀਤਾ ਜਾਂਦਾ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਪਤਾ ਹੈ ਕਿ ਅਜਿਹਾ ਕਰਨ ਨਾਲ ਉਨ੍ਹਾਂ ਦੇ ਖੇਤਾਂ ਦੀ ਉਪਜਾਊ ਸ਼ਕਤੀ ਨੂੰ ਹੀ ਨੁਕਸਾਨ ਹੋ ਰਿਹਾ ਹੈਪਰ ਉਹ ਅਜਿਹਾ ਕਰਨ ਨੂੰ ਮਜਬੂਰ ਹਨ।
ਸਰਕਾਰ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਵਿੱਚ ਕੁਝ ਕਿਸਾਨ ਖੇਤਾਂ ਵਿੱਚ ਪਰਾਲੀ ਸਾੜਨ ਵਿੱਚ ਰੁੱਝੇ ਹੋਏ ਹਨ। ਦੱਸ ਦੇਈਏ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੇਸਾਂ ਵਿੱਚ 280% ਦਾ ਵਾਧਾ ਹੋਇਆ ਹੈ।


Share