ਪੰਜਾਬ ਵਿੱਚ ਪਹਿਲੀ ਤੋਂ 30 ਜੂਨ ਤੱਕ ਹੋਣਗੀਆਂ ਗਰਮੀ ਦੀਆਂ ਛੁੱਟੀਆਂ

18
Share

ਚੰਡੀਗੜ੍ਹ, 13 ਮਈ (ਪੰਜਾਬ ਮੇਲ)- ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਮੰਗ ’ਤੇ ਸਿੱਖਿਆ ਵਿਭਾਗ ਨੇ ਗਰਮੀ ਦੀਆਂ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫ਼ੈਸਲਾ ਕੀਤਾ ਹੈ। 15 ਤੋਂ 31 ਮਈ ਤੱਕ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਆਫਲਾਈਨ ਕਲਾਸਾਂ ਲੱਗਣਗੀਆਂ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ 15 ਤੋਂ 31 ਮਈ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਤੋਂ 11 ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਤੋਂ 12.30 ਵਜੇ ਤੱਕ ਰਹੇਗਾ।


Share