#PUNJAB

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ 16 ਸੰਗਠਨਾਤਮਕ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ

ਚੰਡੀਗੜ੍ਹ, 23 ਜੁਲਾਈ (ਪੰਜਾਬ ਮੇਲ)- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਆਪਣਾ ਸੰਗਠਨ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ 16 ਸੰਗਠਨਾਤਮਕ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਪ੍ਰਵਾਨਗੀ ਨਾਲ ਕੀਤੀਆਂ ਗਈਆਂ ਹਨ।

ਨਵੀਂ ਸੂਚੀ ਅਨੁਸਾਰ ਅੰਮ੍ਰਿਤਸਰ ਦਿਹਾਤੀ-2 (ਮਜੀਠਾ) ਤੋਂ ਕੰਵਰਬੀਰ ਸਿੰਘ ਮੰਜ਼ਿਲ, ਅੰਮ੍ਰਿਤਸਰ ਸ਼ਹਿਰੀ ਤੋਂ ਸਲੀਲ ਕਪੂਰ, ਬਰਨਾਲਾ ਤੋਂ ਨਰਿੰਦਰ ਗਰਗ ਨੀਟਾ, ਫ਼ਰੀਦਕੋਟ ਤੋਂ ਗੌਰਵ ਕੱਕੜ, ਫਾਜ਼ਿਲਕਾ ਤੋਂ ਸੁਖਵਿੰਦਰ ਸਿੰਘ ਕਾਕਾ ਕੰਬੋਜ, ਹੁਸ਼ਿਆਰਪੁਰ ਦਿਹਾਤੀ ਤੋਂ ਯੋਗੇਸ਼ ਸਪਰਾ, ਹੁਸ਼ਿਆਰਪੁਰ ਸ਼ਹਿਰੀ ਤੋਂ ਸਤੀਸ਼ ਠਾਕੁਰ ਬਾਵਾ, ਜਲੰਧਰ ਸ਼ਹਿਰੀ ਤੋਂ ਅਸ਼ੋਕ ਸਰੀਨ ਹਿੱਕੀ, ਜਲੰਧਰ ਦਿਹਾਤੀ ਉੱਤਰ ਤੋਂ ਮਨਮੀਤ ਸਿੰਘ ਵਿੱਕੀ, ਜਲੰਧਰ ਦਿਹਾਤੀ ਦੱਖਣ ਤੋਂ ਜਗਬੀਰ ਸਿੰਘ ਬਰਾੜ, ਕਪੂਰਥਲਾ ਤੋਂ ਚੇਤਨ ਸੂਰੀ, ਲੁਧਿਆਣਾ ਸ਼ਹਿਰੀ ਤੋਂ ਸੁਨੀਲ ਮੌਦਗਿੱਲ, ਸ੍ਰੀ ਮੁਕਤਸਰ ਸਾਹਿਬ ਤੋਂ ਸਤੀਸ਼ ਅਸੀਜਾ, ਰੂਪਨਗਰ ਤੋਂ ਅਜੈਵੀਰ ਸਿੰਘ ਲਾਲਪੁਰਾ, ਸੰਗਰੂਰ-1 ਤੋਂ ਮਤਿੰਦਰ ਸਿੰਘ ਅਤੇ ਤਰਨ ਤਾਰਨ ਤੋਂ ਸਤਨਾਮ ਸਿੰਘ ਭੁੱਲਰ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।

ਭਾਜਪਾ ਦਾ ਕਹਿਣਾ ਹੈ ਕਿ ਇਹ ਨਿਯੁਕਤੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਦੀ ਰਣਨੀਤੀ ਦਾ ਹਿੱਸਾ ਹਨ। ਨਵੇਂ ਜ਼ਿਲ੍ਹਾ ਪ੍ਰਧਾਨਾਂ ਨੂੰ ਪਾਰਟੀ ਦਾ ਜਨ ਆਧਾਰ ਵਧਾਉਣ, ਨਵੇਂ ਵਰਕਰਾਂ ਨੂੰ ਜੋੜਨ ਅਤੇ ਸਥਾਨਕ ਪੱਧਰ ’ਤੇ ਸੰਗਠਨ ਨੂੰ ਸਰਗਰਮ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।