#PUNJAB

ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੈੱਸ ਸੇਵਾਵਾਂ ਸੋਮਵਾਰ ਦੁਪਹਿਰ ਤੱਕ ਬੰਦ

ਚੰਡੀਗੜ੍ਹ, 19 ਮਾਰਚ (ਪੰਜਾਬ ਮੇਲ)- ਪੰਜਾਬ ਵਿੱਚ ਇੰਟਰਨੇਟ ਅਤੇ ਐੱਸਐੱਮਐੈੱਸ ਸੇਵਾਵਾਂ 20 ਮਾਰਚ ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਇਹ ਐਲਾਨ ਪੰਜਾਬ ਦੇ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਸ਼ਨਿਚਰਵਾਰ ਦੁਪਹਿਰ ਤੋਂ ਮੋਬਾਈਲ ਇੰਟਰਨੈੱਟ ਅਤੇ ਐਸਐਮਐਸ ਸੇਵਾ ਬੰਦ ਚੱਲ ਰਹੀ ਹੈ। ਗੌਰਤਲਬ ਹੈ ਕਿ ਪੰਜਾਬ ਪੁਲੀਸ ਵੱਲੋਂ ਲੰਘੇ ਦਿਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਖ਼ਿਲਾਫ਼ ਕੀਤੀ ਕਾਰਵਾਈ ਤੋਂ ਬਾਅਦ ਸੂਬੇ ਵਿੱਚ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਕਰ ਦਿੱਤੀ ਸੀ ਜਿਸ ਨੂੰ ਅਗਲੇ 24 ਘੰਟਿਆਂ ਲਈ ਵਧਾ ਦਿੱਤਾ ਗਿਆ ਹੈ।

Leave a comment