20.5 C
Sacramento
Friday, June 2, 2023
spot_img

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਨਤੀਜੇ ਦਾ ਐਲਾਨ: ਫ਼ਰੀਦਕੋਟ ਦੀ ਗਗਨਦੀਪ ਕੌਰ 100% ਅੰਕਾਂ ਨਾਲ ਅਵੱਲ

ਮੁਹਾਲੀ,  26 ਮਈ (ਪੰਜਾਬ ਮੇਲ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਅਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਕੇ ਲੜਕਿਆਂ ਨੂੰ ਪਿੱਛੇ ਕਰ ਦਿੱਤਾ ਹੈ। ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੱਲੋਂ ਜਾਰੀ ਮੈਰਿਟ ਸੂਚੀ ਅਨੁਸਾਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆਂ (ਫਰੀਦਕੋਟ) ਦੀ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 100 ਫੀਸਦੀ (650\650) ਅੰਕ ਲੈ ਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂਕਿ ਇਸੇ ਸਕੂਲ ਦੀ ਨਵਜੋਤ ਪੁੱਤਰੀ ਵਿਜੈ ਕੁਮਾਰ ਨੇ 648 ਅੰਕ ਲੈ ਕੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਮੰਢਾਲੀ (ਮਾਨਸਾ) ਦੀ ਹਰਮਨਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 646 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਨਤੀਜੇ ਸਬੰਧੀ ਵੇਰਵੇ ਅਤੇ ਪੂਰਾ ਨਤੀਜਾ 27 ਮਈ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਉਪਲਬੱਧ ਹੋਵੇਗਾ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਸਵੀਂ ਵਿੱਚ ਸ਼ਾਨਦਾਰ ਨਤੀਜੇ ਦੇਣ ਵਾਲੀਆ ਲੜਕੀਆਂ ਨੂੰ ਵਧਾਈ ਦਿੰਦਿਆ ਕਿ ਕਿਹਾ,‘ ਸਾਡੀਆਂ ਧੀਆਂ ਨੇ ਮੁੜ ਤੋਂ ਬਾਜ਼ੀ ਮਾਰੀ ਹੈ। ਪਹਿਲੇ ਤੇ ਦੂਜੇ ਸਥਾਨ ’ਤੇ ਫ਼ਰੀਦਕੋਟ ਜ਼ਿਲ੍ਹਾ ਤੇ ਤੀਜੇ ਸਥਾਨ ’ਤੇ ਮਾਨਸਾ ਜ਼ਿਲ੍ਹਾ ਰਿਹਾ। ਪਾਸ ਹੋਏ ਸਾਰੇ ਬੱਚਿਆਂ ਤੇ ਮਾਪੇ-ਅਧਿਆਪਕਾਂ ਨੂੰ ਵੀ ਵਧਾਈਆਂ। ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਵੇਗੀ

Related Articles

Stay Connected

0FansLike
3,795FollowersFollow
20,800SubscribersSubscribe
- Advertisement -spot_img

Latest Articles