ਨਵੀਂ ਦਿੱਲੀ, 6 ਅਗਸਤ (ਪੰਜਾਬ ਮੇਲ)- ਪੰਜਾਬ, ਚੰਡੀਗੜ੍ਹ ਅਤੇ ਦਿੱਲੀ NCR ਸਮੇਤ ਆਸਪਾਸ ਦੇ ਇਲਾਕਿਆਂ ‘ਚ ਹੁਣੇ-ਹੁਣੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਤੇਜ਼ ਝਟਕਿਆਂ ਨੂੰ ਦੇਖ ਕੇ ਲੋਕ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦੇ ਝਟਕੇ ਜਲੰਧਰ, ਚੰਡੀਗੜ੍ਹ, ਦਿੱਲੀ, ਨੋਇਡਾ, ਫਰੀਦਾਬਾਦ, ਗੁਰੂਗ੍ਰਾਮ, ਗਾਜ਼ੀਆਬਾਦ ਸਮੇਤ ਨੇੜਲੇ ਸ਼ਹਿਰਾਂ ਵਿੱਚ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਹਰਿਆਣਾ ਵਿੱਚ ਵੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.8 ਸੀ। ਇਸ ਦੇ ਨਾਲ ਹੀ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ। ਰਾਤ ਨੂੰ ਕਰੀਬ 9.35 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।