ਚੰਡੀਗੜ੍ਹ, 26 ਫਰਵਰੀ (ਪੰਜਾਬ ਮੇਲ)-ਸਰਕਾਰ ਨੇ ਪੰਜਾਬ ‘ਚ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਬਾਰੇ ਸੂਹ ਦੇਣ ਵਾਲਿਆਂ ਨੂੰ ਵੱਡੇ ਨਕਦ ਇਨਾਮ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਮੰਤਰੀ ਮੰਡਲ ਨੇ ਬੀਤੇ ਦਿਨੀਂ ਐੱਸ.ਐੱਸ.ਪੀ., ਆਈ.ਜੀ., ਏ.ਡੀ.ਜੀ.ਪੀ. ਅਤੇ ਡੀ.ਜੀ.ਪੀ. ਵੱਲੋਂ ਦਿੱਤੀ ਜਾਣ ਵਾਲੀ ਇਨਾਮੀ ਰਾਸ਼ੀ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਨਵੀਂ ਨੀਤੀ ਨੂੰ ਪ੍ਰਵਾਨਗੀ ਵੀ ਦੇ ਦਿੱਤੀ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਨਵੀਂ ਨੀਤੀ ਤਹਿਤ ਐੱਸ.ਐੱਸ.ਪੀਜ਼ ਨੂੰ 1 ਲੱਖ ਰੁਪਏ, ਪੁਲਿਸ ਕਮਿਸ਼ਨਰ, ਆਈ.ਜੀ. ਤੇ ਡੀ.ਆਈ.ਜੀ. ਰੇਂਜਾਂ ਨੂੰ 1.5 ਲੱਖ ਰੁਪਏ ਤੱਕ, ਵਿੰਗ ਦੇ ਮੁਖੀਆਂ ਨੂੰ 2 ਲੱਖ ਰੁਪਏ ਤੱਕ ਦੇ ਇਨਾਮ ਦੇਣ ਲਈ ਅਧਿਕਾਰਤ ਕੀਤਾ ਗਿਆ, ਜਦੋਂ ਕਿ ਡੀ.ਜੀ.ਪੀ. ਪੰਜਾਬ ਲਈ 2 ਲੱਖ ਰੁਪਏ ਤੋਂ ਵੱਧ ਦੇ ਇਨਾਮ ਮਨਜ਼ੂਰ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਪੰਜਾਬ ਸਰਕਾਰ ਅਪਰਾਧੀਆਂ ਤੇ ਗੈਂਗਸਟਰਾਂ ਦੀ ਸੂਹ ਦੇਣ ਵਾਲੇ ਨੂੰ ਦੇਵੇਗੀ ਇਨਾਮ!

