ਪੰਜਾਬ ਸਰਕਾਰ ਦੀ ਨਵੀਂ ਕੈਬਨਿਟ ’ਚ ਹੋਣਗੇ 17 ਮੰਤਰੀ : ਭਗਵੰਤ ਮਾਨ

130
Share

ਭਗਵੰਤ ਮਾਨ ਵੱਲੋਂ 12 ਮਾਰਚ ਨੂੰ ਸਵੇਰੇ 10.30 ਵਜੇ ਰਾਜਪਾਲ ਨਾਲ ਕੀਤੀ ਜਾਵੇਗੀ ਮੁਲਾਕਾਤ; ਸਰਕਾਰ ਬਣਾਉਣ ਦਾ ਦਾਅਵਾ ਕਰਨਗੇ ਪੇਸ਼
ਚੰਡੀਗੜ੍ਹ, 11 ਮਾਰਚ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ (ਆਪ) ਦੇ ਜਿੱਤੇ ਵਿਧਾਇਕਾਂ ਦੀ ਅੱਜ ਹੋਈ ਮੀਟਿੰਗ ’ਚ ਭਗਵੰਤ ਮਾਨ ਨੂੰ ਸਰਬਸੰਮਤੀ ਨਾਲ ਰਸਮੀਂ ਤੌਰ ’ਤੇ ਆਗੂ ਚੁਣ ਲਿਆ ਗਿਆ ਹੈ। ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਨਵੀਂ ਕੈਬਨਿਟ ਵਿਚ 17 ਮੰਤਰੀ ਹੋਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਭਗਵੰਤ ਮਾਨ ਕੱਲ੍ਹ ਸਵੇਰੇ ਸਾਢੇ ਦਸ ਵਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣਗੇ ਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।

Share