#PUNJAB

ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 4% ਕੀਤਾ ਵਾਧਾ

ਚੰਡੀਗੜ੍ਹ, 18 ਦਸੰਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੜਤਾਲੀ ਮਨਿਸਟੀਰੀਅਲ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ ਕਰੇਗੀ। ਮੁੱਖ ਮੰਤਰੀ ਨੇ ਕਿਹਾ, ‘ਸੋਮਵਾਰ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਚੰਗੀ ਖ਼ਬਰ ਸਾਂਝੀ ਕਰਦੇ ਹੋਏ ਕਿ ਅਸੀਂ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦੇ ਰਹੇ ਹਾਂ। ਡੀਏ ਵਿੱਚ 4 ਫ਼ੀਸਦ ਦਾ ਵਾਧਾ ਕੀਤਾ ਗਿਆ ਹੈ, ਜੋ 1 ਦਸੰਬਰ 2023 ਤੋਂ ਲਾਗੂ ਹੋਵੇਗਾ।’ ਮਨਿਸਟੀਰੀਅਲ ਕਰਮਚਾਰੀ 8 ਨਵੰਬਰ ਤੋਂ ਹੜਤਾਲ ‘ਤੇ ਹਨ। ਡੀਏ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਨੂੰ ਜਲਦੀ ਲਾਗੂ ਕਰਨ ਦੀ ਵੀ ਮੰਗ ਕਰ ਰਹੇ ਸਨ। ਸਰਕਾਰ ਨੇ ਪਿਛਲੇ ਸਾਲ ਪੁਰਾਣੀ ਪੈਨਸ਼ਨ ਸਕੀਮ ਨੂੰ ਵਾਪਸ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਸੀ।