ਪੰਜਾਬ ਸਰਕਾਰ ਨੇ ਈਸ਼ਵਰ ਸਿੰਘ ਨੂੰ ਸਿਧਾਰਥ ਚਟੋਪਾਧਿਆਏ ਦੀ ਥਾਂ ਵਿਜੀਲੈਂਸ ਮੁਖੀ ਕੀਤਾ ਨਿਯੁਕਤ

148
Share

ਚੰਡੀਗੜ੍ਹ, 6 ਜਨਵਰੀ (ਪੰਜਾਬ ਮੇਲ)-ਪੰਜਾਬ ਸਰਕਾਰ ਨੇ ਵੀਰਵਾਰ ਨੂੰ ਵੱਡਾ ਫੈਸਲਾ ਲੈਂਦਿਆਂ 1993 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਈਸ਼ਵਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਨਿਯੁਕਤ ਕਰ ਦਿੱਤਾ ਹੈ। ਈਸ਼ਵਰ ਸਿੰਘ ਨੂੰ ਸਿਧਾਰਥ ਚਟੋਪਾਧਿਆਏ ਦੀ ਥਾਂ ਤਾਇਨਾਤ ਕੀਤਾ ਗਿਆ ਹੈ। ਤਾਜ਼ਾ ਤਾਇਨਾਤੀ ਨੂੰ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਖ਼ਾਮੀਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਲਿਆ ਗਿਆ ਲੱਗਦਾ ਹੈ। ਸ਼੍ਰੀ ਚਟੋਪਾਧਿਆਏ ਨੂੰ ਵਿਜੀਲੈਂਸ ਦਾ ਮੁਖੀ ਹੁੰਦਿਆਂ ਪੰਜਾਬ ਪੁਲਿਸ ਦੇ ਮੁਖੀ ਵਜੋਂ ਵੀ ਵਾਧੂ ਚਾਰਜ ਦਿੱਤਾ ਗਿਆ ਸੀ। ਇਹ ਵੀ ਜ਼ਿਕਰਯੋਗ ਹੈ ਕਿ ਯੂ.ਪੀ.ਐੱਸ.ਸੀ. ਵੱਲੋਂ ਭੇਜੇ ਪੈਨਲ ਵਿਚ ਸ਼੍ਰੀ ਚਟੋਪਾਧਿਆਏ ਦਾ ਨਾਂ ਸ਼ਾਮਲ ਨਹੀਂ ਹੈ।

Share