ਪੰਜਾਬ ਸਰਕਾਰ ਨੇ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਜਾਰੀ ਕੀਤਾ ਨੋਟੀਫਿਕੇਸ਼ਨ

547
Share

-ਚੋਣਾਂ ਦੀ ਪ੍ਰਕਿਰਿਆ 13 ਫਰਵਰੀ ਤੋਂ ਪਹਿਲਾਂ ਪੂਰੀ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ ਕਰਦੇ ਹੋਏ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀ ਪ੍ਰਕਿਰਿਆ 13 ਫਰਵਰੀ ਤੋਂ ਪਹਿਲਾਂ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਜਲੰਧਰ,ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਸਮੇਤ ਮੋਗਾ ‘ਚ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਮਾਲਪੁਰ ਦੇ ਵਾਰਡ ਨੰਬਰ 1 ਤੇ 11 ਅਤੇ ਮੁਲਾਂਪੁਰ ਦਾਖਾ ਦੇ ਵਾਰਡ ਨੰਬਰ 8 ‘ਚ ਉਪ ਚੋਣ ਵੀ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ।


Share