#PUNJAB

ਪੰਜਾਬ ਸਰਕਾਰ ਨੇ ਸ਼ਹਾਦਤ ਵਾਲੇ ਦਿਨਾਂ ’ਚ ਮਾਤਮੀ ਸੋਗ ਮਨਾਉਣ ਦਾ ਫੈਸਲਾ ਲਿਆ ਵਾਪਸ

ਚੰਡੀਗੜ੍ਹ, 24 ਦਸੰਬਰ , (ਪੰਜਾਬ ਮੇਲ)-  ਪੰਜਾਬ ਸਰਕਾਰ ਨੇ 27 ਦਸੰਬਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਮੀ ਸੋਗ ਮਨਾਉਣ ਦਾ ਬਿਗਲ ਵਜਾਉਣ ਵਾਲਾ ਫ਼ੈਸਲਾ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕੇ ਕਿਹਾ, ‘‘ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਨ੍ਹਾਂ ਸ਼ਹਾਦਤ ਵਾਲੇ ਦਿਨਾਂ ਵਿਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵਲੋਂ 27 ਦਸੰਬਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫ਼ੈਸਲਾ ਵਾਪਸ ਲਿਆ ਜਾਂਦਾ ਹੈ..।’’