ਪੰਜਾਬ ਸਰਕਾਰ ਵੱਲੋਂ ਐਵਾਰਡ ਜੇਤੂ ਖਿਡਾਰੀਆਂ ਦਾ 14 ਸਤੰਬਰ ਨੂੰ ਕੀਤਾ ਜਾਵੇਗਾ ਸਨਮਾਨ

538
Share

ਚੰਡੀਗੜ੍ਹ, 29 ਅਗਸਤ (ਪੰਜਾਬ ਮੇਲ)- ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੌਮੀ ਖੇਡ ਦਿਵਸ ‘ਤੇ ਅਰਜੁਨ, ਧਿਆਨ ਚੰਦ ਅਤੇ ਤੇਨਜ਼ਿੰਗ ਨੋਰਗੇ ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇ ਐਵਾਰਡ ਜੇਤੂ ਖਿਡਾਰੀਆਂ ਦਾ 14 ਸਤੰਬਰ ਨੂੰ ਚੰਡੀਗੜ੍ਹ ਵਿਚ ਸਨਮਾਨ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ ਹਾਕੀ ਖਿਡਾਰੀ ਆਕਾਸ਼ਦੀਪ ਸਿੰਘ ਨੂੰ ਅਰਜੁਨ ਐਵਾਰਡ ਅਤੇ ਕੁਲਦੀਪ ਸਿੰਘ ਭੁੱਲਰ (ਅਥਲੈਟਿਕਸ), ਅਜੀਤ ਸਿੰਘ (ਹਾਕੀ), ਮਨਪ੍ਰੀਤ ਸਿੰਘ (ਕਬੱਡੀ), ਮਨਜੀਤ ਸਿੰਘ (ਰੋਇੰਗ), ਸੁਖਵਿੰਦਰ ਸਿੰਘ (ਫੁਟਬਾਲ) ਤੇ ਲੱਖਾ ਸਿੰਘ (ਮੁੱਕੇਬਾਜ਼ੀ) ਨੂੰ ਮੇਜਰ ਧਿਆਨ ਚੰਦ ਐਵਾਰਡ ਲਈ ਚੁਣਿਆ ਗਿਆ। ਕਰਨਲ ਸਰਫ਼ਰਾਜ਼ ਸਿੰਘ ਦੀ ਤੇਨਜ਼ਿੰਗ ਨੋਰਗੇ ਨੈਸ਼ਨਲ ਐਡਵੈਂਚਰ ਐਵਾਰਡ ਲਈ ਚੋਣ ਕੀਤੀ ਗਈ ਹੈ।


Share