ਪੰਜਾਬ ਸਰਕਾਰ ਵੱਲੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ 39.55 ਕਰੋੜ ਰੁਪਏ ਜਾਰੀ

22
Share

ਚੰਡੀਗੜ੍ਹ, 6 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਅੱਜ ਪੂਰਾ ਕਰ ਦਿੱਤਾ। ਉਨ੍ਹਾਂ ਪੀੜਤ ਪਰਿਵਾਰਾਂ ਲਈ 39.55 ਕਰੋੜ ਰੁਪਏ ਜਾਰੀ ਕੀਤੇ ਹਨ। ਦਰਅਸਲ ਕੁਝ ਦਿਨ ਪਹਿਲਾਂ ਜਦੋਂ ਸੂਬਾ ਸਰਕਾਰ ਨੇ ਪੰਜਾਬ ਭਵਨ ਵਿਚ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ, ਤਾਂ ਕਿਸਾਨਾਂ ਨੇ ਇਹ ਮੰਗ ਰੱਖੀ ਸੀ। ਇਸ ’ਤੇ ਮੁੱਖ ਮੰਤਰੀ ਵੀ ਤਿਆਰ ਸਨ ਅਤੇ ਉਨ੍ਹਾਂ ਨੇ 3 ਦਿਨਾਂ ਦੇ ਅੰਦਰ ਵਿੱਤੀ ਮਦਦ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।

Share