ਨਿਊਯਾਰਕ, 13 ਮਈ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਇੰਡੀਅਨ ਨੈਸ਼ਨਲ ਓਵਰਸੀਜ ਕਾਂਗਰਸ ਦੇ ਅਮਰੀਕਾ (ਪੰਜਾਬ) ਵਿੰਗ ਦੇ ਮੌਜੂਦਾ ਪ੍ਰਧਾਨ ਸ. ਗੁਰਮੀਤ ਸਿੰਘ ਗਿੱਲ (ਮੁੱਲ੍ਹਾਂਪੁਰ) ਨੂੰ ਪੰਜਾਬ ਸਰਕਾਰ ਨੇ ਇੱਕ ਹੋਰ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਨੂੰ ਸਮੁੱਚੇ ਅਮਰੀਕਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਐੱਨ.ਆਰ.ਆਈਜ਼ ਦੇ ਮਾਮਲੇ ਦੇਖਣ ਵਾਲੇ ਮੰਤਰੀ ਗੁਰਮੀਤ ਸਿੰਘ ਸੋਢੀ ਵੱਲੋਂ ਇਹ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਯਾਕੀਨ ਦਿਵਾਉਂਦਾ ਹਾਂ ਕਿ ਮੈਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਅਤੇ ਇਸ ਕਾਰਜ ਨੂੰ ਮੈਂ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਵਾਂਗਾ।