#PUNJAB

ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਪੰਚਾਇਤਾਂ ਭੰਗ ਕੀਤੀਆਂ; ਚੋਣਾਂ 31 ਦਸੰਬਰ ਤੱਕ

ਮਾਨਸਾ/ਬਨੂੜ, 11 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਵਲੋਂ ਪੰਚਾਇਤਾਂ ਤੁਰੰਤ ਭੰਗ ਕਰ ਦਿੱਤੀਆਂ ਹਨ। ਪੰਚਾਇਤ ਸਮਿਤੀਆਂ, ਬਲਾਕ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀ ਚੋਣ 25 ਨਵੰਬਰ ਤੱਕ, ਪੰਚਾਂ ਅਤੇ ਸਰਪੰਚਾਂ ਲਈ ਪੰਚਾਇਤੀ ਚੋਣ 31 ਤੱਕ ਦਸੰਬਰ ਕਰਵਾਈਆਂ ਜਾਣਗੀਆਂ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ‘ਚ 13241 ਪੰਚਾਇਤਾਂ, 157 ਪੰਚਾਇਤ ਸਮਿਤੀਆਂ ਤੇ 23 ਜ਼ਿਲ੍ਹਾ ਪਰਿਸ਼ਦ ਹਨ।

Leave a comment