#PUNJAB

ਪੰਜਾਬ ਸਰਕਾਰ ਵੱਲੋਂ ਸਤਬੀਰ ਬੇਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨਵੀਂ ਚੇਅਰਪਰਸਨ ਨਿਯੁਕਤ

ਮੁਹਾਲੀ, 17 ਫਰਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਅੱਜ ਡਾਕਟਰ ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨਵੀਂ ਚੇਅਰਪਰਸਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪੰਜਾਬ ਸਕੂਲ ਸਿੱਖਿਆ ਬੋਰਡ (ਸੋਧ) ਐਕਟ 2017, ਪ੍ਰਿੰਸੀਪਲ ਐਕਟ (1969) ਦੇ ਸੈਕਸ਼ਨ 4 (2) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਵੱਲੋਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਨਿਯੁਕਤੀ ਅਧਿਸੂਚਨਾ ਜਾਰੀ ਹੋਣ ਤੋਂ 66 ਸਾਲ ਦੀ ਉਮਰ ਤੱਕ ਜਾਂ ਤਿੰਨ ਸਾਲ ਦੇ ਸਮੇਂ ਲਈ, ਜਿਹੜਾ ਪਹਿਲਾਂ ਹੋਵੇ ਤੱਕ ਕੀਤੀ ਜਾਂਦੀ ਹੈ। ਡਾ. ਬੇਦੀ ਦੀ ਨਿਯੁਕਤੀ ਦੀਆਂ ਸ਼ਰਤਾਂ ਬਾਅਦ ਵਿਚ ਤੈਅ ਕੀਤੀਆਂ ਜਾਣਗੀਆਂ। ਕੁੱਝ ਸਮਾਂ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨੇ ਅਸਤੀਫਾ ਦੇ ਦਿੱਤਾ ਸੀ।

Leave a comment