#PUNJAB

ਪੰਜਾਬ ਸਰਕਾਰ ਵੱਲੋਂ ਸੱਦਿਆ ਦੋ ਦਿਨਾਂ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਗ਼ੈਰਕਾਨੂੰਨੀ: ਰਾਜਪਾਲ

ਚੰਡੀਗੜ੍ਹ, 13 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਦਫਤਰ ਨੇ 20-21 ਅਕਤੂਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੇ ਸੈਸ਼ਨ ਦੌਰਾਨ ਹੋਣ ਵਾਲੇ ਕਿਸੇ ਵੀ ਕੰਮ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਪੰਜਾਬ ਨੇ ਐੱਸਵਾਈਐੱਲ ਨਹਿਰ ਵਿਵਾਦ ਦੇ ਮੱਦੇਨਜ਼ਰ 20-21 ਅਕਤੂਬਰ ਨੂੰ ਦੋ ਰੋਜ਼ਾ ਵਿਧਾਨ ਸਭਾ ਸੈਸ਼ਨ ਬੁਲਾਇਆ ਹੈ। ਇਸ ਸਬੰਧੀ ਪੰਜਾਬ ਰਾਜ ਭਵਨ ਵੱਲੋਂ ਸਕੱਤਰ ਪੰਜਾਬ ਵਿਧਾਨ ਸਭਾ ਨੂੰ ਪੱਤਰ ਭੇਜਿਆ ਗਿਆ ਹੈ। ਰਾਜਪਾਲ ਪੁਰੋਹਿਤ ਸਰਹੱਦੀ ਜ਼ਿਲ੍ਹਿਆਂ ਦੇ ਤਿੰਨ ਦਿਨਾਂ ਦੌਰੇ ‘ਤੇ ਹਨ ਅਤੇ ਅੱਜ ਗੁਰਦਾਸਪੁਰ ਦਾ ਦੌਰਾ ਕਰ ਰਹੇ ਹਨ। ਪੱਤਰ, ਜਿਸ ਦੀ ਇਕ ਕਾਪੀ ‘ਪੰਜਾਬੀ ਟ੍ਰਿਬਿਊਨ’ ਕੋਲ ਹੈ, ਵਿਚ 19-20 ਜੂਨ ਨੂੰ ਵਿਸ਼ੇਸ਼ ਸੈਸ਼ਨ ਸੱਦਣ ’ਤੇ ਰਾਜਪਾਲ ਵੱਲੋਂ ਕੀਤੇ ਇਤਰਾਜ਼ ਸ਼ਾਮਲ ਹਨ।

Leave a comment