ਪੰਜਾਬ ਸਰਕਾਰ ਵੱਲੋਂ ਹਿਮਾਚਲ ਅਤੇ ਜੰਮੂ ਤੋਂ ਆਉਣ ਵਾਲੇ ਲੋਕਾਂ ’ਤੇ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼

437
Share

-ਪੰਜਾਬ ’ਚ ਦਾਖਲੇ ਲਈ ਦਿਖਾਉਣੀ ਪਵੇਗੀ ਆਰਟੀ.ਪੀ.ਸੀ.ਆਰ. ਨੈਗੇਟਿਵ ਰਿਪੋਰਟ ਜਾਂ ਕਰੋਨਾ ਟੀਕਾਕਰਨ ਸਰਟੀਫਿਕੇਟ
ਚੰਡੀਗੜ੍ਹ, 14 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਤੋਂ ਸੂਬੇ ’ਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਵਿਸ਼ੇਸ਼ ਕੋਵਿਡ ਟੀਕਾਕਰਨ ਸਰਟੀਫਿਕੇਟ ਜਾਂ ਨੈਗੇਟਿਵ ਆਰ.ਟੀ.ਪੀ.ਸੀ.ਆਰ. ਰਿਪੋਰਟ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਸਨ। ਹੁਕਮ ਵਿਚ ਹਿਮਾਚਲ ਪ੍ਰਦੇਸ਼ ਅਤੇ ਜੰਮੂ ਤੋਂ ਆਉਣ ਵਾਲੇ ਲੋਕਾਂ ’ਤੇ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ ਕਿਉਂਕਿ ਇਨ੍ਹਾਂ ਰਾਜਾਂ ਵਿਚ ਕਰੋਨਾ ਕੇਸ ਵੱਧ ਰਹੇ ਹਨ। ਨਵੀਂਆਂ ਪਾਬੰਦੀਆਂ ਪੰਜਾਬ ’ਚ ਸੜਕ, ਰੇਲ ਤੇ ਹਵਾਈ ਮਾਰਗ ਰਾਹੀਂ ਦਾਖਲ ਹੋਣ ਵਾਲਿਆਂ ’ਤੇ ਲਾਗੂ ਹੋਣਗੀਆਂ। ਸਕੂਲਾਂ ਵਿਚ ਕੋਵਿਡ ਦੇ ਮਾਮਲਿਆਂ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਨੂੰ ਦੋਵੇਂ ਟੀਕੇ ਲੱਗ ਚੁੱਕੇ ਹਨ, ਨੂੰ ਸਕੂਲਾਂ ਅਤੇ ਕਾਲਜਾਂ ਵਿਚ ਪੜ੍ਹਾਉਣਾ ਚਾਹੀਦਾ ਹੈ ਪਰ ਬੱਚੇ ਆਨਲਾਈਨ ਪੜ੍ਹਾਈ ਜਾਰੀ ਰੱਖ ਸਕਦੇ ਹਨ। ਉਨ੍ਹਾਂ ਨੇ ਟੀਕਾਕਰਨ ਲਈ ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਨੂੰ ਤਰਜੀਹ ਦੇਣ ਦੇ ਆਦੇਸ਼ ਦਿੱਤੇ ਤੇ ਇਸ ਲਈ ਵਿਸ਼ੇਸ਼ ਕੈਂਪ ਲਾਉਣ ਲਈ ਵੀ ਕਿਹਾ ਹੈ।

Share