ਪੰਜਾਬ ਸਰਕਾਰ ਵੱਲੋਂ 13 ਅਪਰੈਲ ਨੂੰ ਵਿਸਾਖੀ ਦੀ ਛੁੱਟੀ ਦਾ ਐਲਾਨ

689
Share

ਚੰਡੀਗੜ੍ਹ, 12 ਅਪਰੈਲ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਵਿਸਾਖੀ ਦੇ ਮੌਕੇ 14 ਅਪਰੈਲ 2020 ਦੀ ਬਜਾਏ 13 ਅਪਰੈਲ (ਸੋਮਵਾਰ) ਦੀ ਗਜ਼ਟਿਡ ਛੁੱਟੀ ਐਲਾਨੀ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਮੁਤਾਬਕ 13 ਅਪਰੈਲ 2020 ਨੂੰ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਡਾ. ਬੀ.ਆਰ. ਅੰਬੇਦਕਰ ਦੇ ਜਨਮ ਦਿਵਸ ਦੀ ਗਜ਼ਟਿਡ ਛੁੱਟੀ ਪਹਿਲਾਂ ਵਾਂਗ 14 ਅਪਰੈਲ 2020 ਦੀ ਹੀ ਰਹੇਗੀ।


Share