ਪੰਜਾਬ ਸਰਕਾਰ ਵੱਲੋਂ 4702 ਕਰਜਦਾਰਾਂ ਨੂੰ 20.98 ਕਰੋੜ ਰੁਪਏ ਦੀ ਕਰਜਾ ਰਾਹਤ

336
Share

ਨੌਜਵਾਨਾਂ ਵੱਲੋਂ ਸਵੈ-ਰੋਜਗਾਰ ਲਈ ਲਏ ਕਰਜਿਆਂ ਵਿੱਚੋਂ 50-50 ਹਜਾਰ ਦੀ ਰਾਸੀ ਮੁਆਫ ਕੀਤੀ
ਚੰਡੀਗੜ, 8 ਸਤੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜੋਰ ਵਰਗਾਂ ਦੇ 4702 ਕਰਜਦਾਰਾਂ ਦਾ 20.98 ਕਰੋੜ ਰੁਪਏ ਦਾ ਕਰਜਾ ਮੁਆਫ ਕਰਕੇ ਉਨਾਂ ਨੂੰ ਵੱਡੀ ਰਾਹਤ ਦਿੱਤੀ ਹੈ।ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕੀਤਾ ਹੈ।
ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੇ ਪੱਛੜੀਆਂ ਸ੍ਰੇਣੀਆਂ  ਅਤੇ ਆਰਥਿਕ ਤੌਰ ’ਤੇ ਕਮਜੋਰ ਵਰਗਾਂ ਦੇ ਨੌਜਵਾਨਾਂ ਨੂੰ 31 ਮਾਰਚ, 2021 ਤੱਕ ਵੰਡੇ ਕਰਜਿਆਂ ਵਿੱਚੋਂ 50-50 ਹਜਾਰ ਰੁਪਏ ਤੱਕ ਦੀ ਕਰਜਾ ਰਾਹਤ ਦਿੱਤੀ ਜਾ ਰਹੀ ਹੈ, ਤਾਂ ਜੋ ਨਿਗਮ ਦੇ ਆਰਥਿਕ ਤੌਰ ਤੇ ਕੰਮਜੋਰ ਵਰਗ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਕਰਜਦਾਰਾਂ ਨੂੰ ਕਰਜਾ ਰਾਹਤ ਦਿੱਤੀ ਜਾ ਸਕੇ।
ਸ. ਧਰਮਸੋਤ ਨੇ ਦੱਸਿਆ ਕਿ ਅੰਮਿਤਸਰ ਦੇ 222, ਬਰਨਾਲਾ ਦੇ 102, ਬਠਿੰਡਾ ਦੇ 260, ਫਰੀਦਕੋਟ 317, ਫਤਿਹਗੜ ਸਾਹਿਬ ਦੇ 206, ਫਾਜਿਲਕਾ ਦੇ 156, ਫਿਰੋਜਪੁਰ ਦੇ 249, ਗੁਰਦਾਸਪੁਰ ਅਤੇ ਪਠਾਨਕੋਟ ਦੇ 267, ਹੁਸਿਆਰਪੁਰ ਦੇ 90, ਜਲੰਧਰ ਦੇ 125, ਕਪੂਰਥਲਾ ਦੇ 206, ਲੁਧਿਆਣਾ ਦੇ 347, ਮੋਗਾ ਦੇ 101, ਸ੍ਰੀ ਮੁਕਤਸਰ ਸਾਹਿਬ ਦੇ 226, ਮਾਨਸਾ ਦੇ 325, ਐਸ. ਬੀ. ਐਸ. ਨਗਰ ਦੇ 122, ਪਟਿਆਲਾ ਦੇ 538, ਰੂਪਨਗਰ ਦੇ 212, ਐਸ.ਏ.ਐਸ. ਨਗਰ ਦੇ 147, ਸੰਗਰੂਰ ਦੇ 186 ਅਤੇ ਤਰਨਤਾਰਨ ਦੇ 298 ਆਦਿ ਜਿਲਿਆਂ ਦੇ ਨੌਜਵਾਨਾਂ ਨੂੰ ਕਰਜਾ ਰਾਹਤ ਦਿੱਤੀ ਗਈ ਹੈ।
ਸਮਾਜਿਕ ਨਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 1976 ਵਿੱਚ ਬੈਕਫਿੰਕੋ ਦੀ ਸਥਾਪਨਾ, ਸੂਬੇ ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦਾ ਆਰਥਿਕ ਮਿਆਰ ਉੱਚਾ ਚੁਕਣ ਦੇ ਮਨੋਰਥ ਨਾਲ ਕੀਤੀ ਸੀ।ਇਸੇ ਮੰਤਵ ਲਈ ਬੈਕਫਿੰਕੋ ਵੱਲੋਂ ਸਿੱਖ, ਮੁਸਲਮਾਨ, ਕਿ੍ਰਸਚੀਅਨ, ਪਾਰਸੀ, ਬੋਧੀ ਅਤੇ ਜੈਨੀ ਭਾਈਚਾਰੇ ਨਾਲ ਸਬੰਧਤ ਨੌਜਵਾਨਾਂ ਦੇ ਸਵੈ-ਰੁਜਗਾਰ ਲਈ ਲਈ ਘੱਟ ਵਿਆਜ ਦਰਾਂ ’ਤੇ ਕਰਜੇ ਮੁਹੱਈਆ ਕਰਵਾਏ ਜਾਂਦੇ ਹਨ।
ਜਿਕਰਯੋਗ ਹੈ ਕਿ ਬੈਕਫਿੰਕੋ ਪੱਛੜੀਆਂ ਸ੍ਰੇਣੀਆਂ  ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਨੂੰ ਆਤਮ ਨਿਰਭਰ ਕਰਨ ਲਈ ਸਵੈ-ਰੁਜ਼ਗਾਰ ਸਕੀਮਾਂ ਅਧੀਨ ਕਰਜੇ ਮੁੱਹਈਆ ਕਰਵਾ ਰਹੀ ਹੈ।ਕਈ ਨੌਜਵਾਨਾਂ ਦਾ ਭਰਪੂਰ ਯਤਨਾਂ ਦੇ ਬਾਵਜੂਦ ਕੁੱਝ ਕਾਰਨਾਂ ਕਰਕੇ ਵਪਾਰ ਫੇਲ ਹੋ ਜਾਣਾ, ਲਾਭਪਾਤਰੀ ਦੀ ਮੌਤ ਹੋ ਜਾਣ ਕਰਕੇ ਘਰ ਵਿੱਚ ਕੋਈ ਹੋਰ ਕਮਾਉਣ ਵਾਲਾ ਨਾ ਹੋਣਾ, ਲਾਭਪਾਤਰੀ ਦੇ ਘਰ ਵਿੱਚ ਕਿਸੇ ਹੋਰ ਮੈਂਬਰ ਦੀ ਲੰਬੀ ਬਿਮਾਰੀ ਹੋਣ ਕਾਰਨ ਜਾਂ ਕੋਈ ਹੋਰ ਕਮਾਈ ਦਾ ਸਾਧਨ ਨਾ ਹੋਣਾ ਜਾਂ ਕਿਸੇ ਕੁਦਰਤੀ ਆਫਤ ਦਾ ਸ਼ਿਕਾਰ ਹੋ ਜਾਣਾ ਆਦਿ ਕਾਰਨ ਇਨਾਂ ਕਰਜਿਆਂ ਦੀ ਵਸੂਲੀ ਸੰਭਵ ਨਹੀਂ ਹੈ।ਇਸੇ ਤਰਾਂ ਕਰੋਨਾ ਮਹਾਂਮਾਰੀ ਕਰਕੇ ਵੀ ਕਰਜਦਾਰਾਂ ਦੇ ਕਾਰੋਬਾਰ ’ਤੇ ਬਹੁਤ ਬੁਰਾ ਅਸਰ ਪੈਣ ਕਰਕੇ ਉਨਾਂ ਦੀ ਆਮਦਨ ਘੱਟ ਹੋਈ ਹੈ।

Share