#PUNJAB

ਪੰਜਾਬ ਹਰਿਆਣਾ ’ਚ ਸੰਘਣੀ ਧੁੰਦ ਅਤੇ ਕੜਾਕੇ ਠੰਢ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਚੰਡੀਗੜ੍ਹ, 7 ਜਨਵਰੀ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ’ਚ ਐਤਵਾਰ ਨੂੰ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮਿ੍ਤਸਰ ਹੱਡ ਚੀਰਵੀਂ ਠੰਢ ਹੈ ਅਤੇ ਘੱਟੋ ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ’ਚ ਰਾਤ ਨੂੰ ਠੰਢ ਰਹੀ ਅਤੇ ਘੱਟੋ ਘੱਟ ਤਾਪਮਾਨ ਕ੍ਰਮਵਾਰ 6.5, 7 ਡਿਗਰੀ, 6.2 ਡਿਗਰੀ, 7 ਡਿਗਰੀ ਅਤੇ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਅੰਬਾਲਾ ’ਚ 7.5 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।