#PUNJAB

ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਬਰਖਾਸਤ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ

ਚੰਡੀਗੜ੍ਹ, 2 ਫਰਵਰੀ (ਪੰਜਾਬ ਮੇਲ)-  ਪੰਜਾਬ-ਹਰਿਆਣਾ ਹਾਈਕੋਰਟ ਨੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਉਮਰਾਨੰਗਲ ਦੇ ਖ਼ਿਲਾਫ਼ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਕੇਸ ਦੀ ਐੱਫ. ਆਈ. ਆਰ. ਦਰਜ ਹੈ। ਜਿਸ ਕਰਕੇ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਇਸ ਸੰਬੰਧ ਵਿਚ ਵੱਡਾ ਫ਼ੈਸਲਾ ਸੁਣਾਇਆ ਹੈ, ਜਿਸ ਵਿਚ ਹਾਈਕੋਰਟ ਨੇ ਸਸਪੈਂਡ ਆਰਡਰ ਰੱਦ ਕਰ ਦਿੱਤੇ ਹਨ। ਹਾਲਾਂਕਿ ਇਸ ਮਾਮਲੇ ਵਿਚ ਅਜੇ ਵਸਤ੍ਰਿਤ ਹੁਕਮ ਆਉਣੇ ਬਾਕੀ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ 2019 ਵਿਚ ਪਰਮਰਾਜ ਸਿੰਘ ਉਮਰਾਨੰਗਲ ਨੂੰ ਕੋਟਕਪੂਰਾ ਬਹਿਬਲ ਕਲਾਂ ਗੋਲੀ ਕਾਂਡ ਦੇ ਚੱਲਦੇ ਸਸਪੈਂਡ ਕੀਤਾ ਗਿਆ ਸੀ।