#PUNJAB

ਪੰਜਾਬ Congress ਅੰਦਰਲੇ ਕਾਟੋ-ਕਲੇਸ਼ ਨੂੰ ਲੈ ਕੇ ਹਾਈਕਮਾਨ ਦੀ ਤਾੜਨਾ; ਅਨੁਸ਼ਾਸਨ ਨਾ ਰੱਖਣ ‘ਤੇ ਹੋਵੇਗੀ ਕਾਰਵਾਈ

ਚੰਡੀਗੜ੍ਹ, 27 ਦਸੰਬਰ (ਪੰਜਾਬ ਮੇਲ)- ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਕਾਂਗਰਸ ਦੇ ਮੁਖੀ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਕੀਤੀ। ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਰਾਣਾ ਕੇ.ਪੀ., ਅੰਬਿਕਾ ਸੋਨੀ, ਨਵਜੋਤ ਸਿੰਘ ਸਿੱਧੂ, ਰਵਨੀਤ ਸਿੰਘ ਬਿੱਟੂ, ਮਨੀਸ਼ ਤਿਵਾੜੀ, ਪ੍ਰਗਟ ਸਿੰਘ ਸਮੇਤ ਹੋਰ ਕਈ ਵੱਡੇ ਆਗੂ ਮੌਜੂਦ ਰਹੇ।
ਮੀਟਿੰਗ ਮਗਰੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਕਿਹਾ ਹੈ ਕਿ ਮੀਟਿੰਗ ਵਿਚ ਪਾਰਟੀ ਅੰਦਰਲੀ ਅਨੁਸ਼ਾਸਣਹੀਨਤਾ ‘ਤੇ ਵੀ ਗੱਲਬਾਤ ਹੋਈ ਹੈ। ਵੜਿੰਗ ਨੇ ਕਿਹਾ ਕਿ ਹਾਈਕਮਾਨ ਨੇ ਕਿਹਾ ਹੈ ਕਿ ਭਾਵੇਂ ਕੋਈ ਛੋਟਾ ਹੈ ਜਾਂ ਵੱਡਾ ਹੈ, ਭਾਵੇਂ ਕੋਈ ਕਿਸੇ ਅਹੁਦੇ ‘ਤੇ ਹੈ ਜਾਂ ਨਹੀਂ, ਜੋ ਪਾਰਟੀ ਦੇ ਅੰਦਰ ਹੈ, ਉਸ ਨੂੰ ਅਨੁਸ਼ਾਸਨ ਰੱਖਣਾ ਪਵੇਗਾ। ਜਿਹੜਾ ਅਨੁਸ਼ਾਸਨ ਨਹੀਂ ਰੱਖੇਗਾ, ਉਸ ਦੇ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ।