ਪੰਜ ਰਾਜਾਂ ਦੇ ਚੋਣ ਨਤੀਜਿਆਂ ਮਗਰੋਂ ਤੇਲ ਕੀਮਤਾਂ ਵਧਣੀਆਂ ਸ਼ੁਰੂ

128
Share

ਨਵੀਂ ਦਿੱਲੀ, 4 ਮਈ (ਪੰਜਾਬ ਮੇਲ)- ਦੇਸ਼ ’ਚ ਪੰਜ ਰਾਜਾਂ ਦੀਆਂ ਵਿਧਾਨ ਸਭਾਵਾਂ ਚੋਣਾਂ ਖਤਮ ਹੋਣ ਤੇ ਉਨ੍ਹਾਂ ਦੇ ਨਤੀਜੇ ਆਉਣ ਤੋਂ ਬਾਅਦ ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ 18 ਦਿਨਾਂ ਬਾਅਦ ਪੈਟਰੋਲ ਦੀਆਂ ਕੀਮਤਾਂ ਵਿਚ 15 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਵਿਚ 18 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਤੇਲ ਕੰਪਨੀਆਂ ਦੁਆਰਾ ਜਾਰੀ ਕੀਤੀ ਗਈ ਕੀਮਤ ਦੇ ਨੋਟੀਫਿਕੇਸ਼ਨ ਦੇ ਅਨੁਸਾਰ ਦਿੱਲੀ ਵਿਚ ਪੈਟਰੋਲ ਦੀ ਕੀਮਤ ਹੁਣ 90.40 ਰੁਪਏ ਤੋਂ ਵੱਧ ਕੇ 90.55 ਰੁਪਏ ਪ੍ਰਤੀ ਲਿਟਰ ਹੋ ਗਈ ਹੈ, ਜਦੋਂਕਿ ਇੱਕ ਲੀਟਰ ਡੀਜ਼ਲ ਦੀ ਕੀਮਤ 80.73 ਰੁਪਏ ਤੋਂ ਵਧ ਕੇ 80.91 ਰੁਪਏ ਹੋ ਗਈ ਹੈ।

Share