ਅੰਮ੍ਰਿਤਸਰ, 27 ਜਨਵਰੀ (ਪੰਜਾਬ ਮੇਲ)- ਪੰਥਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 28 ਜਨਵਰੀ ਨੂੰ ਰੱਖੀ ਗਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਗਈ ਹੈ। ਇਕ ਇੱਕਤਰਤਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਸਿੰਘ ਸਾਹਿਬ ਦੇ ਕੁਝ ਨਿੱਜੀ ਰੁਝੇਵਿਆਂ ਕਾਰਨ ਮੁਲਤਵੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਤਲਵਿੰਦਰ ਸਿੰਘ ਬੁੱਟਰ ਮੀਡੀਆ ਸਲਾਹਕਾਰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਦਿੱਤੀ ਗਈ।
ਪੰਜ ਸਿੰਘ ਸਾਹਿਬਾਨ ਦੀ 28 ਜਨਵਰੀ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ
