#INDIA

ਪੰਨੂ ਦੇ ਕਤਲ ਦੀ ਸਾਜ਼ਿਸ਼ ‘ਤੇ ਪੀਐਮ ਮੋਦੀ ਦਾ ਵੱਡਾ ਦਾਅਵਾ, ਪਹਿਲੀ ਵਾਰ ਖੁੱਲ੍ਹ ਕੇ ਬੋਲੇ

ਦਿੱਲੀ , 21 ਦਸੰਬਰ (ਪੰਜਾਬ ਮੇਲ)- ਅਮਰੀਕਾ ‘ਚ ਖਾਲਿਸਤਾਨੀ ਪੱਖੀ ਲੀਡਰ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਉੱਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡੀ ਗੱਲ ਕਹੀ ਹੈ। ਭਾਰਤੀ ਅਧਿਕਾਰੀ ਉਪਰ ਕਤਲ ਦਾ ਸਾਜਿਸ਼ ਦੇ ਇਲਜ਼ਮ ਲੱਗਣ ਮਗਰੋਂ ਪੀਐਮ ਮੋਦੀ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਸ ਬਾਰੇ ਸਬੂਤ ਮਿਲਣ ‘ਤੇ ਜ਼ਰੂਰ ਕਾਰਵਾਈ ਹੋਏਗੀ।

ਦਰਅਸਲ ਅਮਰੀਕਾ ‘ਚ ਭਾਰਤੀ ਅਧਿਕਾਰੀ ’ਤੇ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵਾਰ ਆਪਣਾ ਬਿਆਨ ਦਿੱਤਾ ਹੈ। ਮੋਦੀ ਨੇ ਸਪੱਸ਼ਟ ਕਿਹਾ ਹੈ ਕਿ ਜੇ ਕਿਸੇ ਭਾਰਤੀ ਸਾਜ਼ਿਸ਼ ਬਾਰੇ ਕੋਈ ਸਬੂਤ ਦਿੱਤਾ ਜਾਂਦਾ ਹੈ ਤਾਂ ਉਹ ਯਕੀਨੀ ਤੌਰ ‘ਤੇ ਇਸ ‘ਤੇ ‘ਵਿਚਾਰ’ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ‘ਕੁਝ ਘਟਨਾਵਾਂ’ ਭਾਰਤ ਤੇ ਅਮਰੀਕਾ ਦੀ ਦੋਸਤੀ ਨੂੰ ਪਟੜੀ ਤੋਂ ਨਹੀਂ ਉਤਾਰ ਸਕਦੀਆਂ।

ਬਰਤਾਨਵੀ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੂੰ ਇੰਟਰਵਿਊ ’ਚ ਮੋਦੀ ਨੇ ਸਾਫ ਕਿਹਾ ਕਿ ਜੇ ਸਾਡੇ ਕਿਸੇ ਨਾਗਰਿਕ ਨੇ ਕੁਝ ਚੰਗਾ ਜਾਂ ਬੁਰਾ ਕੀਤਾ ਹੈ ਤਾਂ ਅਸੀਂ ਇਸ ‘ਤੇ ਵਿਚਾਰ ਕਰਨ ਲਈ ਤਿਆਰ ਹਾਂ। ਸਾਡੀ ਵਚਨਬੱਧਤਾ ਕਾਨੂੰਨ ਦੇ ਰਾਜ ਲਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵਿਦੇਸ਼ਾਂ ‘ਚ ਮੌਜੂਦ ਕੁਝ ਕੱਟੜਪੰਥੀ ਸਮੂਹਾਂ ਦੀਆਂ ਗਤੀਵਿਧੀਆਂ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ, ‘ਕੱਟੜਪੰਥੀ ਤੱਤ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ‘ਤੇ ਧਮਕੀਆਂ ਦੇਣ ਅਤੇ ਹਿੰਸਾ ਭੜਕਾਉਣ ‘ਚ ਲੱਗੇ ਹੋਏ ਹਨ।’ ਇਸ ਤੋਂ ਪਹਿਲਾਂ ਭਾਰਤੀ ਨਾਗਰਿਕ ਨਿਖਿਲ ਗੁਪਤਾ ‘ਤੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗ ਚੁੱਕੇ ਹਨ। ਭਾਰਤ ਨੇ ਦੋਸ਼ਾਂ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਹੈ।
ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸੇ ਦੌਰਾਨ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਮਾਮਲੇ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਅਮਰੀਕੀ ਦੋਸ਼ਾਂ ਤੋਂ ਬਾਅਦ ਭਾਰਤ ਦੇ ਰੁਖ ਵਿੱਚ ਬਦਲਾਅ ਆਇਆ ਹੈ।

ਅਮਰੀਕਾ ਨੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਿੱਚ ਭਾਰਤੀ ਨਾਗਰਿਕ ਦੇ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਜਸਟਿਨ ਟਰੂਡੋ ਨੇ ਇੱਕ ਇੰਟਰਵਿਊ ਵਿੱਚ ਕਿਹਾ, “ਮੈਨੂੰ ਲੱਗਦਾ ਹੈ ਕਿ ਇੱਕ ਸਮਝ ਦੀ ਸ਼ੁਰੂਆਤ ਹੈ ਕਿ ਭਾਰਤ ਆਪਣਾ ਰਸਤਾ ਨਹੀਂ ਬਦਲ ਸਕਦਾ। ਹੁਣ ਸਹਿਯੋਗ ਲਈ ਜ਼ਿਆਦਾ ਰਸਤੇ ਖੁੱਲ੍ਹੇ ਹਨ, ਜੋ ਪਹਿਲਾਂ ਘੱਟ ਸਨ। ”

ਭਾਰਤ ਨੇ ਦੋਸ਼ਾਂ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਹੈ।