ਪੱਛਮੀ ਬੰਗਾਲ ’ਚ ਕੇਂਦਰ ਸਰਕਾਰ ਤੇ ਭਾਜਪਾ ਖ਼ਿਲਾਫ਼ ਵਿਰੋਧ ਕਰਨ ਲਈ ਕਿਸਾਨਾਂ ਨੇ ਲਾਏ ਡੇਰੇ

383
Share

ਕੋਲਕਾਤਾ ’ਚ ਕੀਤਾ ਰੋਸ ਮਾਰਚ
ਚੰਡੀਗੜ੍ਹ, 12 ਮਾਰਚ (ਪੰਜਾਬ ਮੇਲ)- ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀਆਂ ਨੀਤੀਆਂ ਤੇ ਉਸ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਲਈ ਕਿਸਾਨਾਂ ਨੇ ਰਾਜ ’ਚ ਡੇਰੇ ਲਗਾ ਲਏ ਹਨ। ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ਨੇ ਅੱਜ ਕੋਲਕਾਤਾ ’ਚ ਰੋਸ ਮਾਰਚ ਕੀਤਾ। ਇਸ ਮੌਕੇ ਜਿਥੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ, ਉਥੇ ਰਾਜ ਦੀਅ ਜਨਤਾ ਨੂੰ ਕੇਂਦਰ ਸਰਕਾਰ ਦੀਆਂ ਮਜ਼ਦੂਰ, ਕਿਸਾਨ, ਆਮ ਜਨਤਾ ਤੇ ਛੋਟੋ ਕਾਰੋਬਾਰੀਆਂ ਨੂੰ ਖਤਮ ਕਰਨ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ, ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਤੇ ਹੋਰ ਨੇਤਾ ਤੇ ਕਿਸਾਨ ਹਾਜ਼ਰ ਸਨ।

Share