ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵੱਲੋਂ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਤੋਂ ਇਨਕਾਰ

101
Share

ਨਵੀਂ ਦਿੱਲੀ, 10 ਅਪ੍ਰੈਲ (ਪੰਜਾਬ ਮੇਲ)- ਕੇਂਦਰੀ ਸੁਰੱਖਿਆ ਬਲਾਂ ਖ਼ਿਲਾਫ਼ ਦਿੱਤੇ ਗਏ ਬਿਆਨ ਦਾ ਪੱਖ ਪੂਰਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਉਹ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦਾ ਪੂਰਾ ਸਨਮਾਨ ਕਰਦੀ ਹੈ ਪਰ ਉਨ੍ਹਾਂ ’ਤੇ ਗੰਭੀਰ ਦੋਸ਼ ਲੱਗੇ ਹਨ ਕਿ ਉਹ ਵੋਟਰਾਂ ਨੂੰ ਡਰਾ ਕੇ ਕਿਸੇ ਖਾਸ ਸਿਆਸੀ ਪਾਰਟੀ ਦੇ ਹੱਕ ’ਚ ਵੋਟ ਭੁਗਤਣ ਲਈ ਆਖ ਰਹੇ ਹਨ। ਨੋਟਿਸ ਦਾ ਜਵਾਬ ਦਿੰਦਿਆਂ ਤਿ੍ਰਣਮੂਲ ਕਾਂਗਰਸ ਮੁਖੀ ਨੇ ਚੋਣ ਕਮਿਸ਼ਨ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੀ.ਆਰ.ਪੀ.ਐੱਫ. ਦੇ ਇਕ ਜਵਾਨ ਨੇ 6 ਅਪ੍ਰੈਲ ਨੂੰ ਰਾਮਨਗਰ ’ਚ ਇਕ ਲੜਕੀ ਨਾਲ ਛੇੜਖਾਨੀ ਕੀਤੀ ਸੀ, ਜਿਸ ਦੀ ਐੱਫ.ਆਈ.ਆਰ. ਪੁਲਿਸ ਸਟੇਸ਼ਨ ’ਚ ਦਰਜ ਹੈ। ਇਸ ਦੀ ਸ਼ਿਕਾਇਤ ਸੂਬਾ ਚੋਣ ਅਧਿਕਾਰੀ ਕੋਲ ਕੀਤੀ ਗਈ ਸੀ ਪਰ ਅਜੇ ਤੱਕ ਕੇਂਦਰੀ ਸੁਰੱਖਿਆ ਬਲਾਂ ਨੂੰ ਕੋਈ ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ।

Share