ਪੱਛਮੀ ਬੰਗਾਲ ਵਿਧਾਨ ਸਭਾ ਦਾ ਖੇਤੀ ਕਾਨੂੰਨਾਂ ਵਿਰੁੱਧ ਦੋ ਦਿਨਾਂ ਵਿਸ਼ੇਸ਼ ਸੈਸ਼ਨ 27 ਜਨਵਰੀ ਨੂੰ

396
Share

ਕੋਲਕਾਤਾ, 9 ਜਨਵਰੀ (ਪੰਜਾਬ ਮੇਲ)- ਪੱਛਮੀ ਬੰਗਾਲ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ 27 ਜਨਵਰੀ ਤੋਂ ਸ਼ੁਰੂ ਹੋਵੇਗਾ, ਜਿਸ ਵਿਚ ਰਾਜ ਸਰਕਾਰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰੇਗੀ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਮੁੱਦਿਆਂ ’ਤੇ ਵਿਚਾਰ ਕਰੇਗੀ। ਰਾਜ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪਾਰਥ ਚੈਟਰਜੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵਿਧਾਨ ਸਭਾ ਦੇ ਸਪੀਕਰ ਬਿਮਾਨ ਬੰਦੋਪਾਧਿਆਏ ਨੂੰ ਪੱਤਰ ਭੇਜ ਕੇ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੈਸ਼ਨ ਦੌਰਾਨ ਜੀ.ਐੱਸ.ਟੀ. ਨਾਲ ਜੁੜੇ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰੇ ਕੀਤੇ ਜਾਣਗੇ। ਸ਼੍ਰੀ ਚੈਟਰਜੀ ਨੇ ਕਿਹਾ ਕਿ ਖਰੜਾ ਪ੍ਰਸਤਾਵ ਨੂੰ ਕਾਂਗਰਸ ਅਤੇ ਖੱਬੀਆਂ ਪਾਰਟੀਆਂ ਨੂੰ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਇਕਜੁੱਟ ਕਰਨ ਲਈ ਵੀ ਭੇਜਿਆ ਜਾਵੇਗਾ। ਖੱਬੀਆਂ ਪਾਰਟੀਆਂ ਅਤੇ ਕਾਂਗਰਸ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ 1 ਜਨਵਰੀ ਨੂੰ ਖੇਤੀਬਾੜੀ ਕਾਨੂੰਨਾਂ ਸਬੰਧੀ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਬੇਨਤੀ ਕੀਤੀ ਸੀ।

Share