#INDIA

ਪੱਤਰਕਾਰ ਸੌਮਿਆ ਵਿਸ਼ਵਨਾਥਨ ਕਤਲ ਕੇਸ: ਦਿੱਲੀ ਅਦਾਲਤ ਵੱਲੋਂ 4 ਦੋਸ਼ੀਆਂ ਨੂੰ ਉਮਰ ਕੈਦ

ਪੰਜਵੇਂ ਨੂੰ ਤਿੰਨ ਸਾਲ ਦੀ ਕੈਦ
ਨਵੀਂ ਦਿੱਲੀ, 25 ਨਵੰਬਰ (ਪੰਜਾਬ ਮੇਲ)- ਦਿੱਲੀ ਦੀ ਅਦਾਲਤ ਨੇ 2008 ਵਿੱਚ ਟੀਵੀ ਪੱਤਰਕਾਰ ਸੌਮਿਆ ਵਿਸ਼ਵਨਾਥਨ ਦੀ ਹੱਤਿਆ ਦੇ ਮਾਮਲੇ ਵਿਚ ਅੱਜ 4 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜਦਕਿ ਪੰਜਵੇਂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ। ਅਦਾਲਤ ਨੇ ਸਜ਼ਾ ਸੁਣਾਉਂਦੇ ਹੋਏ ਕਿਹਾ ਕਿ ਇਹ ਅਪਰਾਧ ‘ਦੁਰਲੱਭ ‘ਚੋਂ ਦੁਰਲੱਭ’ ਕੇਸਾਂ ਦੀ ਸ਼੍ਰੇਣੀ ਵਿਚ ਨਹੀਂ ਆਉਂਦਾ, ਇਸ ਲਈ ਮੌਤ ਦੀ ਸਜ਼ਾ ਦੀ ਅਪੀਲ ਨੂੰ ਰੱਦ ਕੀਤਾ ਜਾਂਦਾ ਹੈ। ਅਦਾਲਤ ਨੇ ਇਸ ਮਾਮਲੇ ਦੇ ਦੋਸ਼ੀ ਰਵੀ ਕਪੂਰ, ਅਮਿਤ ਸ਼ੁਕਲਾ, ਬਲਜੀਤ ਮਲਿਕ ਅਤੇ ਅਜੈ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਪੰਜਵੇਂ ਦੋਸ਼ੀ ਅਜੈ ਸੇਠੀ ਨੂੰ ਤਿੰਨ ਸਾਲ ਦੀ ਸਾਧਾਰਨ ਕੈਦ ਦੀ ਸਜ਼ਾ ਸੁਣਾਈ ਹੈ। ਪ੍ਰਮੁੱਖ ਅੰਗਰੇਜ਼ੀ ਨਿਊਜ਼ ਚੈਨਲ ਨਾਲ ਪੱਤਰਕਾਰ ਵਿਸ਼ਵਨਾਥਨ ਦੀ 30 ਸਤੰਬਰ 2008 ਦੀ ਦੇਰ ਰਾਤ ਨੂੰ ਦੱਖਣੀ ਦਿੱਲੀ ਦੇ ਨੈਲਸਨ ਮੰਡੇਲਾ ਰੋਡ ‘ਤੇ ਉਦੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਕੰਮ ਤੋਂ ਘਰ ਪਰਤ ਰਹੀ ਸੀ।