#PUNJAB

ਫਗਵਾੜਾ ਦੇ ਗੁਰਦੁਆਰਾ ਸਾਹਿਬ ‘ਚ ਨੌਜਵਾਨ ਦਾ Murder

ਗੁਰਦੁਆਰਾ ਸਾਹਿਬ ‘ਚ ਬੇਅਦਬੀ ਕਰਨ ਦੇ ਇਰਾਦੇ ਨਾਲ ਦਾਖਲ ਹੋਣ ਦਾ ਲਗਾਇਆ ਜਾ ਰਿਹੈ ਦੋਸ਼
ਫਗਵਾੜਾ, 16 ਜਨਵਰੀ (ਪੰਜਾਬ ਮੇਲ)- ਫਗਵਾੜਾ ਸ਼ਹਿਰ ਦੇ ਬੇਹੱਦ ਰੁਝੇਵਿਆਂ ਵਾਲੇ ਇਲਾਕੇ ਸਰਾਫਾ ਬਾਜ਼ਾਰ ਦੇ ਗੁਰਦੁਆਰਾ ਸਾਹਿਬ ‘ਚ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਫਗਵਾੜਾ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਸੂਤਰਾਂ ਮੁਤਾਬਕ ਉਕਤ ਨੌਜਵਾਨ ‘ਤੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਕਰਨ ਦੇ ਇਰਾਦੇ ਨਾਲ ਦਾਖਲ ਹੋਣ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਜਿਸ ਦਾ ਦੇਰ ਰਾਤ ਨਿਹੰਗ ਸਿੰਘ ਵਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਲਾਸ਼ ਗੁਰਦੁਆਰਾ ਸਾਹਿਬ ਦੇ ਅੰਦਰ ਪਈ ਹੋਈ ਮਿਲੀ, ਜਦਕਿ ਕਤਲ ਕਰਨ ਵਾਲਾ ਨਿਹੰਗ ਸਿੰਘ ਵੀ ਗੁਰਦੁਆਰਾ ਸਾਹਿਬ ਵਿਚ ਮੌਜੂਦ ਸੀ।
ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ.ਐੱਸ.ਪੀ. ਜਲੰਧਰ, ਐੱਸ.ਐੱਸ.ਪੀ. ਕਪੂਰਥਲਾ, ਐੱਸ.ਪੀ. ਫਗਵਾੜਾ ਦੇ ਡੀ.ਐੱਸ.ਪੀ. ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।