#OTHERS

ਫਰਾਂਸ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵੱਲੋਂ ਜਰਮਨੀ ਦੌਰਾ ਮੁਲਤਵੀ

ਫਰਾਂਸ, 1 ਜੁਲਾਈ (ਪੰਜਾਬ ਮੇਲ)- ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਆਪਣਾ ਜਰਮਨੀ ਦਾ ਸਰਕਾਰੀ ਦੌਰਾ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਫ਼ੈਸਲਾ ਦੇਸ਼ ਵਿਚ ਫ਼ੈਲੀ ਅਸ਼ਾਂਤੀ ਦੇ ਮੱਦੇਨਜ਼ਰ ਲਿਆ ਗਿਆ ਹੈ। ਜਰਮਨੀ ਵੱਲੋਂ ਇਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਟ੍ਰੈਫਿਕ ਚੈਕਿੰਗ ਦੌਰਾਨ 17 ਸਾਲਾ ਨਾਹੇਲ ਦੀ ਹੱਤਿਆ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਘਟਨਾ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਲੋਕ ਬਹੁਤ ਗੁੱਸੇ ਵਿਚ ਹਨ। ਇਸ ਘਟਨਾ ਤੋਂ ਬਾਅਦ ਫਰਾਂਸ ‘ਚ ਹਿੰਸਕ ਪ੍ਰਦਰਸ਼ਨ ਭੜਕ ਗਏ ਅਤੇ ਵੱਖ-ਵੱਖ ਥਾਵਾਂ ‘ਤੇ ਅੱਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ।

Leave a comment