#OTHERS

ਫਰਾਂਸ ਵੱਲੋਂ ਫਲਸਤੀਨ ਦੇ ਸਮਰਥਨ ਵਾਲੇ ਪ੍ਰਦਰਸ਼ਨਾਂ ‘ਤੇ ਪਾਬੰਦੀ

ਪੈਰਿਸ, 14 ਅਕਤੂਬਰ (ਪੰਜਾਬ ਮੇਲ)- ਇਜ਼ਰਾਈਲ ‘ਤੇ ਹਮਲੇ ਤੋਂ ਬਾਅਦ ਯਹੂਦੀ ਵਿਰੋਧੀ ਘਟਨਾਵਾਂ ‘ਚ ਵਾਧੇ ਦੇ ਮੱਦੇਨਜ਼ਰ ਫਰਾਂਸ ਦੇ ਗ੍ਰਹਿ ਮੰਤਰੀ ਨੇ ਫਲਸਤੀਨ ਪੱਖੀ ਸਾਰੇ ਪ੍ਰਦਰਸ਼ਨਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ।
ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਫਰਾਂਸ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੱਛਮੀ ਏਸ਼ੀਆ ‘ਚ ਚੱਲ ਰਹੀ ਜੰਗ ਦਾ ਆਪਣੇ ਦੇਸ਼ ‘ਤੇ ਪ੍ਰਭਾਵ ਨਾ ਪੈਣ ਦੇਣ।
ਮੈਕਰੋਨ ਵਲੋਂ ਰਾਸ਼ਟਰ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪੈਰਿਸ ਪੁਲਸ ਨੇ ਫਲਸਤੀਨ ਦੇ ਸਮਰਥਨ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਤੇ ਪਾਣੀ ਦਾ ਇਸਤੇਮਾਲ ਕੀਤਾ।

Leave a comment