ਫਰਾਂਸ ਵੱਲੋਂ ਭਾਰਤ ਨਾਲ ਹੋਏ ਰਾਫੇਲ ਲੜਾਕੂ ਜਹਾਜ਼ ਸੌਦੇ ਦੀ ਜੁਡੀਸ਼ਲ ਜਾਂਚ ਸ਼ੁਰੂ

232
Share

-ਕਾਂਗਰਸ ਵੱਲੋਂ ਜੇ.ਪੀ.ਸੀ. ਬਣਾਉਣ ਦੀ ਮੰਗ
ਨਵੀਂ ਦਿੱਲੀ, 3 ਜੁਲਾਈ (ਪੰਜਾਬ ਮੇਲ)- ਭਾਰਤ ਨਾਲ 59000 ਕਰੋੜ ਰੁਪਏ ਦੇ ਰਾਫੇਲ ਲੜਾਕੂ ਜਹਾਜ਼ ਸੌਦੇ ਦੇ ਅਤਿਸੰਵੇਦਨਸ਼ੀਲ ਮਾਮਲੇ ’ਚ ਕਥਿਤ ‘‘ਭਿ੍ਰਸ਼ਟਾਚਾਰ ਅਤੇ ਪੱਖਪਾਤ’’ ਦੀ ਜੁਡੀਸ਼ਲ ਜਾਂਚ ਲਈ ਜੱਜ ਦੀ ਨਿਯੁਕਤੀ ਕਰ ਦਿੱਤੀ ਹੈ, ਜਿਨ੍ਹਾਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਫੇਲ ਸੌਦੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇ.ਪੀ.ਸੀ.) ਕਾਇਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਕਿਹਾ, ‘‘ਰਾਫੇਲ ਸੌਦੇ ਵਿਚ ਭਿ੍ਰਸ਼ਟਾਚਾਰ ਹੁਣ ਸਪੱਸ਼ਟ ਤੌਰ ’ਤੇ ਸਾਹਮਣੇ ਆਇਆ ਹੈ। ਫਰਾਂਸ ਦੀ ਸਰਕਾਰ ਵੱਲੋਂ ਜਾਂਚ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਅੱਜ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੇ ਸਟੈਂਡ ਨੂੰ ਸਹੀ ਠਹਿਰਾਇਆ ਗਿਆ ਹੈ। ਹਾਲਾਂਕਿ ਭਾਰਤ ਸਰਕਾਰ ਜਾਂ ਭਾਜਪਾ ਵੱਲੋਂ ਕੋਈ ਤੁਰੰਤ ਪ੍ਰਤੀਕਰਮ ਨਹੀਂ ਆਇਆ। ਮੀਡੀਆ ਮੁਤਾਬਕ ਸਾਲ 2016 ’ਚ ਹੋਏ ਇਸ ਸੌਦੇ ਦੀ ਜਾਂਚ 14 ਜੂਨ ਨੂੰ ਰਸਮੀ ਤੌਰ ’ਤੇ ਖੁੱਲ੍ਹ ਗਈ ਸੀ।
ਦੂਜੇ ਪਾਸੇ ਭਾਜਪਾ ਨੇ ਅੱਜ ਦੋਸ਼ ਲਾਇਆ ਕਿ ਵਿਰੋਧੀ ਰੱਖਿਆ ਕੰਪਨੀਆਂ ਰਾਹੁਲ ਗਾਂਧੀ ਨੂੰ ਮੋਹਰਾ ਬਣਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇਸ਼ ਨੂੰ ਕਮਜ਼ੋਰ ਕਰਨ ਲਈ ਰਾਫੇਲ ਲੜਾਕੂ ਜਹਾਜ਼ ਸੌਦੇ ’ਚ ਭਿ੍ਰਸ਼ਟਾਚਾਰ ਦੇ ਦੋਸ਼ ਲਾ ਰਹੀ ਹੈ। ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਰਾਂਸ ਦੇ ਭਾਰਤ ਨਾਲ 5900 ਕਰੋੜ ਰੁਪਏ ਦੇ ਸੌਦੇ ਵਿਚ ਕਥਿਤ ਭਿ੍ਰਸ਼ਟਾਚਾਰ ਤੇ ਲਾਭ ਪਹੁੰਚਾਉਣ ਵਾਲੇ ਮਾਮਲੇ ਦੀ ਜੱਜ ਵਲੋਂ ਜਾਂਚ ਕੀਤੇ ਜਾਣ ਨੂੰ ਤਵੱਜੋਂ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਾਂਚ ਸਿਰਫ ਐੱਨ.ਜੀ.ਓ. ਵਲੋਂ ਸ਼ਿਕਾਇਤ ਕਰਨ ਤੋਂ ਬਾਅਦ ਸ਼ੁਰੂ ਕੀਤੀ ਗਈ ਹੈ। ਇਸ ਕਰਕੇ ਇਸ ਨੂੰ ਭਿ੍ਰਸ਼ਟਾਚਾਰ ਵਜੋਂ ਨਹੀਂ ਦੇਖਣਾ ਚਾਹੀਦਾ। ਉਨ੍ਹਾਂ ਕਾਂਗਰਸ ਉਤੇ ਝੂਠ ਤੇ ਅਫਵਾਹਾਂ ਫੈਲਾਉਣ ਦੇ ਵੀ ਦੋਸ਼ ਵੀ ਲਾਏ। ਉਨ੍ਹਾਂ ਰਾਹੁਲ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਲੱਗਦਾ ਹੈ ਕਿ ਉਹ ਰੱਖਿਆ ਕੰਪਨੀਆਂ ਦਾ ਏਜੰਟ ਬਣ ਕੇ ਕੰਮ ਕਰ ਰਿਹਾ ਹੈ। ਦੂਜੇ ਪਾਸੇ ਕਾਂਗਰਸ ਨੇ ਫਰਾਂਸ ’ਚ ਰਾਫੇਲ ਲੜਾਕੂ ਜਹਾਜ਼ ਸੌਦੇ ਵਿਚ ਭਿ੍ਰਸ਼ਟਾਚਾਰ ਦਾ ਹਵਾਲਾ ਦਿੰਦੇ ਹੋਏ ਮੰਗ ਕੀਤੀ ਕਿ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਹਮਣੇ ਆਉਣਾ ਚਾਹੀਦਾ ਹੈ।

Share