#AMERICA

ਫਰਿਜ਼ਨੋ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਦਿਵਸ ਮਨਾਇਆ

ਫਰਿਜ਼ਨੋ, 17 ਮਈ (ਕੁਲਵੰਤ ਧਾਲੀਆਂ/ਪੰਜਾਬ ਮੇਲ)- ਗੁਰਦੁਆਰਾ ਸਿੰਘ ਸਭਾ ਫਰਿਜ਼ਨੋ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਆਗੂ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਫਰਿਜ਼ਨੋ ਵਿਖੇ ਕਰਵਾਏ ਗਏ। ਜਿੱਥੇ ਪਾਠਾਂ ਦੇ ਭੋਗ ਉਪਰੰਤ ਹਫਤਾਵਾਰੀ ਧਾਰਮਿਕ ਦੀਵਾਨ ਸਜਾਏ ਗਏ। ਜਿਨ੍ਹਾਂ ਵਿਚ ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਅਤੇ ਸਾਥੀਆਂ ਨੇ ਸੰਗਤਾਂ ਨੂੰ ਨਿਰੋਲ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਿਆ। ਇਸ ਉਪਰੰਤ ਗੁਰੂਘਰ ਦੇ ਹਜ਼ੂਰੀ ਗ੍ਰੰਥੀ ਭਾਈ ਮਲਕੀਤ ਸਿੰਘ ਕਰਨਾਲ ਵਾਲਿਆਂ ਨੇ ਕਥਾ ਵਿਚਾਰਾਂ ਕਰਦੇ ਹੋਏ ਸਿੱਖ ਜਰਨੈਲ ਜੱਸਾ ਸਿੰਘ ਰਾਮਗੜੀਆ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਵਿਦਵਾਨਾਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਜਦਕਿ ਗੁਰੂਘਰ ਦੇ ਸਟੇਜ ਸਕੱਤਰ ਗੁਰਪ੍ਰੀਤ ਸਿੰਘ ਮਾਨ ਨੇ ਬੋਲਦੇ ਹੋਏ ਜਿੱਥੇ ਸਿੱਖ ਜਰਨੈਲ ਜੱਸਾ ਸਿੰਘ ਰਾਮਗੜੀਆ ਦੀ ਸਿੱਖ ਕੌਮ ਨੂੰ ਬਹਾਦਰ ਬਣਾਉਣ ਦੀ ਗੱਲ ਕੀਤੀ, ਉੱਥੇ ਸਮੂਹ ਪ੍ਰਬੰਧਕਾਂ ਅਤੇ ਸੰਗਤ ਦਾ ਧੰਨਵਾਦ ਵੀ ਕੀਤਾ। ਸਮੁੱਚੇ ਪ੍ਰੋਗਰਾਮ ਦੀ ਸੇਵਾ ”ਵਰਲਡ ਫਾਈਨੈਂਸ਼ਲ ਗਰੁੱਪ (ਡਬਲਯੂ.ਐੱਫ.ਜੀ.) ਅਤੇ ਸੰਗਤਾਂ ਵੱਲੋਂ ਨਿਭਾਈ ਗਈ। ਗੁਰੂ ਦੇ ਲੰਗਰ ਅਤੁੱਟ ਵਰਤੇ।

Leave a comment