ਫਰਿਜ਼ਨੋ ਏਰੀਏ ਦੇ ਟਰੱਕ ਡਰਾਈਵਰ ਵੀਰਾਂ ਵੱਲੋਂ ਜੂਨ 84 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਸਮਾਗਮ

65
ਸਮਾਗਮ ਦੌਰਾਨ ਹਾਜ਼ਰ ਸ਼ਖਸੀਅਤਾਂ।
Share

ਫਰਿਜ਼ਨੋ, 15 ਜੂਨ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਜੂਨ 84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਫਰਿਜ਼ਨੋ ਏਰੀਏ ਦੇ ਟਰੱਕਰ ਵੀਰ ਹਰ ਸਾਲ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਪਾਉਂਦੇ ਆ ਰਹੇ ਹਨ। ਇਸੇ ਕੜੀ ਤਹਿਤ ਇਸ ਸਾਲ ਜੂਨ 84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਗੁਰਦੁਆਰਾ ਨਾਨਕ ਪ੍ਰਕਾਸ਼ ਫਰਿਜ਼ਨੋ ਵਿਖੇ ਪਾਏ ਗਏ। ਇਸ ਮੌਕੇ ਕੀਰਤਨ ਦਰਬਾਰ ਦੇ ਨਾਲ ਕਥਾ ਦੇ ਪ੍ਰਵਾਹ ਚੱਲੇ ਅਤੇ ਕਵੀਸ਼ਰ ਜਥੇ ਨੇ ਸਿੱਖ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਟਰੱਕ ਡਰਾਈਵਰ ਵੀਰਾਂ ਵੱਲੋਂ ਚਾਹ-ਪਕੌੜਿਆਂ ਤੋਂ ਬਿਨਾਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈ ਤੇ ਜੂਨ 84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ।


Share