ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚ ਆਈ.ਜੀ. ਵੱਲੋਂ ਛਾਪਾ

99
Share

ਦੋ ਸੌ ਪੁਲਿਸ ਮੁਲਾਜ਼ਮਾਂ ਨੇ ਲਈ ਬੈਰਕਾਂ ਦੀ ਤਲਾਸ਼ੀ; 6 ਮੋਬਾਈਲ ਬਰਾਮਦ
ਫ਼ਰੀਦਕੋਟ, 23 ਅਪ੍ਰੈਲ (ਪੰਜਾਬ ਮੇਲ)- ਵਿਵਾਦਾਂ ਵਿਚ ਰਹਿਣ ਵਾਲੀ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਅੱਜ ਆਈ.ਜੀ. ਪ੍ਰਦੀਪ ਯਾਦਵ ਦੀ ਅਗਵਾਈ ਹੇਠ ਉੱਚ ਪੱਧਰੀ ਟੀਮ ਵੱਲੋਂ ਛਾਪਾ ਮਾਰਿਆ ਗਿਆ। 200 ਦੇ ਕਰੀਬ ਪੁਲੀਸ ਮੁਲਾਜ਼ਮਾਂ ਨਾਲ ਜੇਲ੍ਹ ਵਿਚ ਛਾਪਾ ਮਾਰਨ ਪੁੱਜੇ ਆਈ.ਜੀ., ਐੱਸ.ਐੱਸ.ਪੀ. ਅਤੇ ਹੋਰ ਅਧਿਕਾਰੀਆਂ ਨੇ ਜੇਲ੍ਹ ਦੀ ਹਰ ਬੈਰਕ ਦੀ ਤਲਾਸ਼ੀ ਲਈ। 2,185 ਕੈਦੀਆਂ ਦੀ ਸਮਰੱਥਾ ਵਾਲੀ ਜੇਲ੍ਹ ’ਚੋਂ ਤਿੰਨ ਘੰਟੇ ਦੀ ਤਲਾਸ਼ੀ ਦੌਰਾਨ ਪੁਲਿਸ ਟੀਮ ਨੂੰ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਗੈਰ-ਕਾਨੂੰਨੀ ਤਰੀਕੇ ਨਾਲ ਰੱਖੇ ਛੇ ਮੋਬਾਈਲ ਫੋਨ ਬਰਾਮਦ ਹੋਏ। ਜ਼ਿਲ੍ਹਾ ਪੁਲਿਸ ਮੁਖੀ ਅਵਨੀਤ ਸਿੱਧੂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਕਾਰਵਾਈ ਜਾਰੀ ਰਹੇਗੀ।

Share