#PUNJAB

ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਦਫਤਰਾਂ ‘ਚ ਜੀਨਸ ਤੇ ਟੀ ਸ਼ਰਟ ਪਾ ਕੇ ਆਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

* ਫਰੀਦਕੋਟ ਦੇ ਡੀ. ਸੀ. ਵੱਲੋਂ ਹੁਕਮ ਜਾਰੀ
ਮੁਕਤਸਰ, 7 ਸਤੰਬਰ (ਪੰਜਾਬ ਮੇਲ)- ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇਕ ਹੁਕਮ ਜਾਰੀ ਕਰ ਕੇ ਦਫਤਰਾਂ ਵਿਚ ਜੀਨਸ ਤੇ ਟੀ-ਸ਼ਰਟ ਪਾ ਕੇ ਆਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਡੀ.ਸੀ. ਨੇ ਆਪਣੇ ਹੁਕਮ ਵਿਚ ਕਿਹਾ ਹੈ ਕਿ ਸਿਰਫ ਫਾਰਮਲ ਡਰੈੱਸ ਪਾ ਕੇ ਹੀ ਦਫਤਰ ਆਇਆ ਜਾਵੇ। ਇਸ ਸਬੰਧੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਹੁਕਮ ਜਾਰੀ ਕੀਤਾ ਹੈ।
ਡੀ.ਸੀ. ਵੱਲੋਂ ਜਾਰੀ ਹੁਕਮ ਵਿਚ ਡੀ.ਸੀ. ਨੇ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਜ਼ਿਲ੍ਹੇ ਦੇ ਸਰਕਾਰੀ ਦਫਤਰਾਂ ਵਿਚ ਕਈ ਅਧਿਕਾਰੀ ਤੇ ਮੁਲਾਜ਼ਮ ਟੀ-ਸ਼ਰਟ ਅਤੇ ਜੀਨਸ ਪਾ ਕੇ ਆਉਂਦੇ ਹਨ। ਇਹ ਪ੍ਰਥਾ ਚੰਗੀ ਨਹੀਂ ਹੈ, ਇਸ ਨਾਲ ਜਨਤਾ ‘ਤੇ ਵਧੀਆ ਪ੍ਰਭਾਵ ਨਹੀਂ ਪੈਂਦਾ। ਡੀ.ਸੀ. ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਆਦੇਸ਼ ਦੀ ਕਾਪੀ ਭੇਜਦਿਆਂ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।

Leave a comment