ਫਾਜ਼ਿਲਕਾ ‘ਚ ਕੋਰੋਨਾ ਦੀ ਸ਼ੱਕੀ ਔਰਤ ਦੀ ਰਿਪੋਰਟ ਨੈਗੇਟਿਵ ਆਈ

751
Share

ਜਲਾਲਾਬਾਦ, 30 ਮਾਰਚ (ਪੰਜਾਬ ਮੇਲ)- ਹਲਕੇ ‘ਚ ਇਕ ਕੋਰੋਨਾ ਨਾਲ ਸਬੰਧਤ ਔਰਤ ਨੂੰ ਸਿਵਲ ਹਸਪਤਾਲ ਫਾਜ਼ਿਲਕਾ ‘ਚ ਭੇਜਿਆ ਸੀ, ਜਿਸ ਦੇ ਬਾਰੇ ‘ਚ ਸਿਵਲ ਸਰਜਨ ਫਾਜ਼ਿਲਕਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਦਾਖਲ ਹੋਈ ਔਰਤ ਦੇ ਸੈਂਪਲ ਜਾਂਚ ਦੇ ਲਈ ਭੇਜੇ ਗਏ ਹਨ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਿਵਲ ਹਸਪਤਾਲ ਜਲਾਲਾਬਾਦ ‘ਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦੀ ਦੇਖ-ਰੇਖ ਹੇਠ ਕੋਰੋਨਾ ਵਾਇਰਸ ਨੂੰ ਲੈ ਕੇ ਸਟਾਫ ਦੀ ਸੁਰੱਖਿਆ ਅਤੇ ਮਰੀਜ਼ਾਂ ਦੇ ਚੈੱਕਅਪ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਹ ਵਿਚਾਰ ਐੱਸ. ਐੱਮ. ਓ. ਜਲਾਲਾਬਾਦ ਅੰਕੁਰ ਉੱਪਲ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਨੋਡਲ ਅਫਸਰ ਡਾ. ਗੁਰਪ੍ਰੀਤ ਸਿੰਘ ਅਤੇ ਲੈਬ ਟੈਕਨੀਸ਼ੀਅਨ ਰਾਮੇਸ਼ ਕੁਮਾਰ ਲਾਡੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਨਾ ਦੀ ਮਹਾਮਾਰੀ ਨੂੰ ਰੋਕਣ ਲਈ ਸਮੂਹ ਸਟਾਫ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਅ ਰਿਹਾ ਹੈ ਅਤੇ ਹਸਪਤਾਲ ‘ਚ ਇਕ ਫਲੂ ਕੋਰਨਰ ਵੀ ਬਣਾਇਆ ਗਿਆ ਹੈ, ਜਿਥੇ ਸਟਾਫ 24 ਘੰਟੇ ਡਿਊਟੀ ‘ਤੇ ਤਾਇਨਾਤ ਹੈ ਅਤੇ ਆਏ ਮਰੀਜ਼ਾਂ ਦਾ ਚੈੱਕਅਪ ਤਸੱਲੀ ਨਾਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਰੈਪੇਡ ਰਿਸਪਾਂਸ ਟੀਮ ਵੀ ਤਾਇਨਾਤ ਕੀਤੀ ਹੋਈ ਹੈ, ਜੋ ਕੰਟਰੋਲ ਟੀਮ ਦੀ ਸੂਚਨਾ ‘ਤੇ ਮਰੀਜ਼ਾਂ ਦਾ ਚੈੱਕਅਪ ਘਰ-ਘਰ ਜਾ ਕੇ ਰਹੀ ਹੈ ਅਤੇ ਲੋਕਾਂ ਨੂੰ ਆਪਣੇ ਘਰਾਂ ‘ਚ ਸੋਸ਼ਲ ਡਿਸਟੈਂਸੀ ਬਣਾ ਕੇ ਰੱਖਣ ਦੀ ਅਪੀਲ ਕਰ ਰਹੀ ਹੈ।
ਇਸ ਤੋਂ ਇਲਾਵਾ ਲੋਕਾਂ ਨੂੰ ਆਪਣੇ ਘਰਾਂ ‘ਚ ਰਹਿਣ ਲਈ ਕਿਹਾ ਜਾ ਰਿਹਾ ਹੈ ਤਾਂ ਕਿ ਇਸ ਕੋਰੋਨਾ ਵਾਇਰਸ ਤੋਂ ਬਚਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ‘ਚ ਸਫਾਈ ਪ੍ਰਬੰਧਾਂ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਲਕੇ ‘ਚ ਬਾਹਰ ਤੋਂ 53 ਲੋਕ ਆਏ ਸਨ, ਜਿਨ੍ਹਾਂ ਨੂੰ ਘਰਾਂ ‘ਚ ਆਈਸੋਲੇਟ ਕੀਤਾ ਹੋਇਆ ਹੈ ਅਤੇ ਉਨ੍ਹਾਂ ਦਾ ਰੋਜ਼ਾਨਾ ਚੈੱਕਅਪ ਹੋ ਰਿਹਾ ਹੈ ਅਤੇ ਉਹ ਨਾਰਮਲ ਹਨ। ਵਿਧਾਇਕ ਰਿੰਮਦਰ ਆਵਲਾ ਵੱਲੋਂ ਡਾਕਟਰਾਂ ਅਤੇ ਸਟਾਫ ਲਈ ਸੇਫਟੀ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ‘ਚ ਲੋਕਾਂ ਲਈ ਇਕ ਸੁਝਾਅ ਹੈ ਕਿ ਉਹ ਘਰਾਂ ‘ਚ ਰਹਿਣ ਅਤੇ ਦੂਜਿਆਂ ਨੂੰ ਦੇਖ ਕੇ ਬਿਨਾਂ ਵਜ੍ਹਾ ਬਾਹਰ ਨਾ ਨਿਕਲਣ। ਉਨ੍ਹਾਂ ਕਿਹਾ ਕਿ ਅਹਿਤਿਆਤ ਦੇ ਤੌਰ ‘ਤੇ ਇਸ ਸਮੇਂ ਲੋਕਾਂ ਦਾ ਨਿਯਮਾਂ ਦਾ ਪਾਲਣ ਕਰਨਾ ਹੀ ਜ਼ਰੂਰੀ ਹੈ।


Share