ਮੁੰਬਈ, 3 ਜੁਲਾਈ (ਪੰਜਾਬ ਮੇਲ)- ਰਿਲਾਇੰਸ ਏਡੀਏ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਕਥਿਤ ਉਲੰਘਣਾ ਦੀ ਆਪਣੀ ਜਾਂਚ ਦੇ ਸਬੰਧ ਵਿਚ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਹੋਏ। 64 ਸਾਲਾ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਦਰਜ ਕੀਤੇ ਮਾਮਲੇ ‘ਚ ਆਪਣਾ ਬਿਆਨ ਦਰਜ ਕਰਵਾਉਣ ਲਈ ਸੰਘੀ ਜਾਂਚ ਏਜੰਸੀ ਦੇ ਬੈਲਾਰਡ ਅਸਟੇਟ ਖੇਤਰ ਦੇ ਦਫਤਰ ‘ਚ ਪੇਸ਼ ਹੋਏ।