ਫੈਡਰੇਸ਼ਨ ਸੰਧੂ ਵੱਲੋਂ ਜੱਥੇਦਾਰ ਬ੍ਰਹਮਪੁਰਾ ਦੇ ਫੈਸਲੇ ਦਾ ਸਵਾਗਤ

205
ਤਜਿੰਦਰ ਸਿੰਘ ਸੰਧੂ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ
Share

ਪੰਜਾਬ ਅਤੇ ਪੰਥ ਦੇ ਹਿੱਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹੱਥਾਂ ਵਿੱਚ ਸੁਰੱਖਿਅਤ : ਸੰਧੂ, ਬ੍ਰਹਮਪੁਰਾ

ਲੁਧਿਆਣਾ, 25 ਦਸੰਬਰ (ਪੰਜਾਬ ਮੇਲ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਸੰਧੂ) ਦੇ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਅਕਾਲੀ ਦਲ ਦੀ ਮਦਦ ਦਾ ਐਲਾਨ ਕੀਤਾ ਹੈ।

ਅੱਜ ਪ੍ਰਧਾਨ ਤਜਿੰਦਰ ਸਿੰਘ ਸੰਧੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਪੰਜਾਬ ਅਤੇ ਪੰਥ ਦੇ ਹਿੱਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹੱਥਾਂ ਵਿੱਚ ਸੁਰੱਖਿਅਤ ਹਨ ਅਤੇ ਇਸੇ ਕਰਕੇ ਹੀ ਫੈਡਰੇਸ਼ਨ ਦੇ ਸਮੁੱਚੇ ਆਗੂ ਅਤੇ ਵਰਕਰ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਬਾਦਲ ਦਾ ਸਮਰਥਨ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਤੇ ਹੁਣ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਨਿੱਤ ਦਿਹਾੜੇ ਨਵੇਂ ਨਵੇਂ ਐਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਢੇ ਚਾਰ ਸਾਲ ਦੌਰਾਨ ਪੰਜਾਬ ਦੇ¿; ਹਿੱਤਾਂ ਨੂੰ ਪੂਰੀ ਤਰ੍ਹਾਂ ਨਜਰਅੰਦਾਜ ਕਰ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਅਣਗੌਲਿਆਂ ਕੀਤਾ ਹੈ ਜਦਕਿ ਹੁਣ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਦਿਆਂ ਹੀ ਲੋਕਾਂ ਨਾਲ ਝੂਠੇ ਵਾਅਦੇ ਅਤੇ ਝੂਠੇ ਐਲਾਨਾਂ ਦੀ ਝੜੀ ਲਗਾ ਦਿੱਤੀ ਹੈ।

ਸ: ਸੰਧੂ ਅਤੇ ਸ: ਬ੍ਰਹਮਪੁਰਾ ਨੇ ਕਿਹਾ ਕਿ ਕੁਝ ਦਿਨਾਂ ਦੀ ਪ੍ਰਾਹੁਣੀ ਚੰਨੀ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਕੇ ਮੁੜ ਸਰਕਾਰ ਬਣਾਉਣ ਦੀ ਆਸ ਲਗਾਈ ਬੈਠੀ ਹੈ ਪਰ ਪੰਜਾਬ ਦੇ ਲੋਕ ਉਸ ਦੀ ਇਹ ਆਸ ਪੂਰੀ ਨਹੀਂ ਹੋਣ ਦੇਣਗੇ

ਉਨ੍ਹਾ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਹਿੱਤਾਂ ਦੀ ਇਕੋ ਇਕ ਰਖਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਜੀਅ ਜਾਨ ਲਗਾ ਕੇ ਮਦਦ ਕਰਨ ਤਾਂ ਜੋ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੇ ਰਸਤੇ ਤੇ ਤੋਰਿਆ ਜਾ ਸਕੇ।


Share