28.4 C
Sacramento
Wednesday, October 4, 2023
spot_img

ਬਜ਼ੁਰਗ ਦੀ ਘਰ ‘ਚ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ‘ਚ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਗ੍ਰਿਫ਼ਤਾਰ

ਮੋਗਾ, 28 ਜੁਲਾਈ (ਪੰਜਾਬ ਮੇਲ)- ਮੋਗਾ ‘ਚ ਤਕਰੀਬਨ 12 ਦਿਨ ਪਹਿਲਾਂ ਬਜ਼ੁਰਗ ਦੀ ਘਰ ਅੰਦਰ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ‘ਚ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਮੋਗਾ ਪੁਲਿਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਗੈਂਗਸਟਰ ਗੋਪੀ ਡੱਲੇਵਾਲੀਆ ਗਰੋਹ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਅਪਰਾਧ ਵਿਚ ਵਰਤੀ ਕਾਰ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਏ.ਡੀ.ਜੀ.ਪੀ. ਪ੍ਰਮੋਦ ਬਾਨ ਅਤੇ ਏ.ਆਈ.ਜੀ., ਏ.ਜੀ.ਟੀ.ਐੱਫ. ਸੰਦੀਪ ਗੋਇਲ ਦੀ ਅਗਵਾਈ ਹੇਠ ਟੀਮ ਵੱਲੋਂ ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਨਿਰਮਲ ਸਿੰਘ ਉਰਫ ਨਿੰਮਾ, ਅਪਰੈਲ ਸਿੰਘ ਉਰਫ ਸ਼ੇਰਾ ਅਤੇ ਜਸਕਰਨ ਸਿੰਘ ਉਰਫ ਕਰਨ ਵਜੋਂ ਹੋਈ ਹੈ। ਮੁਲਜ਼ਮ ਤਿੰਨੇ ਸ਼ੂਟਰ ਹਨ ਅਤੇ ਨਾਮੀ ਗੈਂਗਸਟਰ ਗੋਪੀ ਡੱਲੇਵਾਲੀਆ ਗੈਂਗ ਨਾਲ ਸਬੰਧਤ ਹਨ। ਇਨ੍ਹਾਂ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਤੇ ਗੈਂਗਸਟਰ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਕਤਲ ਦੇ ਮਾਸਟਰਮਾਈਂਡ ਹਨ। ਉਨ੍ਹਾਂ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਭਗੌੜਾ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਅਸਲਾ ਐਕਟ ਆਦਿ ਸੰਗੀਨ ਜੁਰਮ ਤਹਿਤ ਵੱਖ-ਵੱਖ ਥਾਵਾਂ ‘ਤੇ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮਾਂ ਦੇ ਕਬਜ਼ੇ ਵਿਚੋਂ 10 ਕਾਰਤੂਸਾਂ ਸਮੇਤ ਤਿੰਨ .32 ਕੈਲੀਬਰ ਪਿਸਤੌਲ ਅਤੇ ਅਪਰਾਧ ਵਿਚ ਵਰਤੀ ਹੁੰਡਈ ਵਰਨਾ ਕਾਰ ਵੀ ਬਰਾਮਦ ਕੀਤੀ ਹੈ।
ਜ਼ਿਲ੍ਹਾ ਪੁਲਿਸ ਮੁਖੀ ਜੇ.ਐਲਨਚੇਜ਼ੀਅਨ ਨੇ ਕਿਹਾ ਕਿ 16 ਜੁਲਾਈ 2023 ਨੂੰ ਮੋਗਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੰਤੋਖ ਸਿੰਘ ਦੇ ਘਰ ‘ਚ ਦਾਖਲ ਹੋ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸੰਤੋਖ ਸਿੰਘ ਦਾ ਪੁੱਤਰ ਸੁਖਦੇਵ ਸਿੰਘ ਉਰਫ਼ ਸੇਬੂ ਫ਼ਰੀਦਕੋਟ ਜੇਲ੍ਹ ਵਿਚ ਬੰਦ ਹੈ। ਸੇਬੂ ਦੀ ਫ਼ਰੀਦਕੋਟ ਜੇਲ੍ਹ ‘ਚ ਬੰਦ ਲੁਧਿਆਣਾ ਨਿਵਾਸੀ ਗੈਂਗਸਟਰ ਗੌਰਵ ਗੁਪਤਾ ਉਰਫ਼ ਗੋਰੂ ਬੱਚਾ ਨਾਲ ਲੜਾਈ ਹੋਈ ਸੀ। ਇਸ ਝਗੜੇ ਦੀ ਰੰਜਿਸ਼ ਤਹਿਤ ਹੀ ਬਜ਼ੁਰਗ ਦੀ ਹੱਤਿਆ ਕਰਵਾਈ ਗਈ ਹੈ। ਇਸ ਮੌਕੇ ਐੱਸ.ਪੀ. ਅਜੈਰਾਜ ਸਿੰਘ, ਥਾਣਾ ਸਿਟੀ ਮੁਖੀ ਦਲਜੀਤ ਸਿੰਘ, ਜਾਂਚ ਅਧਿਕਾਰੀ ਫ਼ੋਕਲ ਪੁਆਇੰਟ ਚੌਕੀ ਇੰਚਾਰਜ ਏ.ਐੱਸ.ਆਈ. ਮੋਹਕਮ ਸਿੰਘ ਤੇ ਏ.ਜੀ.ਟੀ.ਐੱਫ. ਅਧਿਕਾਰੀ ਮੌਜੂਦ ਸਨ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles